This browser does not support the video element.
ਕਪੂਰਥਲਾ: ਪਿੰਡ ਕਾਂਜਲੀ ਨਜ਼ਦੀਕ ਟਰੱਕ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਨੌਜਵਾਨ ਦੀ ਮੌਤ, ਦੂਸਰਾ ਜ਼ਖਮੀ
Kapurthala, Kapurthala | Sep 14, 2025
ਪਿੰਡ ਕਾਂਜਲੀ ਨਜ਼ਦੀਕ ਟਰੱਕ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰੇ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਸਰਾ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਡਿਊਟੀ ਡਾ. ਮੋਇਨ ਮੁਹੰਮਦ ਨੇ ਦੱਸਿਆ ਕਿ ਜਦੋਂ ਜ਼ਖਮੀਆਂ ਦੀ ਜਾਂਚ ਕੀਤੀ ਗਈ ਤਾਂ ਅੰਮਿ੍ਤਪਾਲ ਸਿੰਘ ਦੀ ਮੌਤ ਹੋ ਚੁੱਕੀ ਸੀ, ਜਦਕਿ ਦੂਸਰੇ ਨੌਜਵਾਨ ਸੁਰਜੀਤ ਸਿੰਘ ਦਾ ਇਲਾਜ ਜਾਰੀ ਹੈ | ਪਰਿਵਾਰਕ ਮੈਂਬਰਾਂ ਅਨੁਸਾਰ ਦੋਵੇਂ ਨੌਜਵਾਨ ਭੀਲਾ ਵਿਖੇ ਇਕ ਫ਼ੈਕਟਰੀ ਵਿਚ ਕੰਮ ਲਈ ਜਾ ਰਹੇ ਸਨ।