This browser does not support the video element.
ਤਰਨਤਾਰਨ: ਸੀਨੀਅਰ ਆਈ. ਏ. ਐੱਸ. ਅਧਿਕਾਰੀ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
Tarn Taran, Tarn Taran | Sep 2, 2025
ਪੰਜਾਬ ਸਰਕਾਰ ਦੇ ਸੀਨੀਅਰ ਆਈ. ਏ. ਐੱਸ. ਅਧਿਕਾਰੀ ਵਰੁਣ ਰੂਜ਼ਮ ਅਤੇ ਬਸੰਤ ਗਰਗ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਅਤੇ ਹਰੀਕੇ ਹੈੱਡਵਰਕਸ ਤੋਂ ਨਿਵਾਣ ਵਾਲੇ ਪਾਸੇ ਦਰਿਆ ਸਤਲੁਜ ‘ਤੇ ਬਣੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ ਗਿਆ।ਇਸ ਮੌਕੇ ਸਮੂਹ ਅਧਿਕਾਰੀਆਂ ਵੱਲੋਂ ਕਸਬਾ ਹਰੀਕੇ ਨੇੜੇ ਪਿੰਡ ਕਿੜੀਆਂ ਵਿਖੇ ਪਹੁੰਚਕੇ ਦਰਿਆ ਬਿਆਸ ਦੇ ਪਾਣੀ ਦੀ ਮਾਰ ਕਾਰਨ ਜ਼ਮੀਨ ਨੂੰ ਲੱਗੀ ਢਾਹ ਦਾ ਵੀ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕੀਤੀ।