This browser does not support the video element.
ਮਲੋਟ ਵਿਖੇ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਵੱਲੋਂ 20 ਪਿੰਡਾਂ ਦੇ ਸਰਪੰਚਾਂ ਨਾਲ ਕੀਤੀ ਗਈ ਮੀਟਿੰਗ
Sri Muktsar Sahib, Muktsar | Sep 10, 2025
ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਬੀਡੀਓ ਦਫਤਰ ਵਿਖੇ ਮੀਟਿੰਗ ਕੀਤੀ ਗਈ ਜਿਸ ਵਿੱਚ ਕਰੀਬ 20 ਪਿੰਡਾਂ ਦੇ ਸਰਪੰਚਾਂ ਨੇ ਭਾਗ ਲਿਆ। ਪਿੰਡਾਂ ਦੇ ਵਿਕਾਸ ਕਾਰਜਾਂ ਨਾਲ ਸੰਬੰਧਿਤ ਅਧਿਕਾਰੀ ਵੀ ਮੌਜੂਦ ਸਨ। ਕੈਬਨਟ ਮੰਤਰੀ ਵੱਲੋਂ ਸਰਪੰਚਾਂ ਨਾਲ ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਤੇ ਮੁਸ਼ਕਲਾਂ ਸਬੰਧੀ ਵਿਚਾਰ ਚਰਚਾ ਕਰਨ ਤੋਂ ਬਾਅਦ ਸੰਬੰਧਿਤ ਅਧਿਕਾਰੀਆਂ ਨੂੰ ਜਲਦ ਕੰਮ ਸ਼ੁਰੂ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ