This browser does not support the video element.
ਕਪੂਰਥਲਾ: ਵਿਆਹ ਦੇ ਝਾਂਸੇ ਨਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਮਾਮਲੇ ਚ ਅਣਪਛਾਤੇ ਨੌਜਵਾਨ ਵਿਰੁੱਧ ਥਾਣਾ ਭੁਲੱਥ ਚ ਕੇਸ ਦਰਜ
Kapurthala, Kapurthala | Sep 8, 2025
ਥਾਣਾ ਭੁਲੱਥ ਪੁਲਿਸ ਨੇ ਨਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ ਚ ਅਣਪਛਾਤੇ ਨੌਜਵਾਨ ਵਿਰੁੱਧ ਕੇਸ ਦਰਜ ਕੀਤਾ ਹੈ। ਥਾਣਾ ਭੁਲੱਥ ਦੇ ਏਐਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਪੀੜਿਤ ਪਿਤਾ ਨੇ ਦੱਸਿਆ ਕਿ ਉਸ ਦੀ ਸਭ ਤੋਂ ਛੋਟੀ ਨਾਬਾਲਗ ਲੜਕੀ ਨੂੰ ਕੋਈ ਅਣਪਛਾਤਾ ਨੌਜਵਾਨ ਵਿਆਹ ਕਰਵਾਉਣ ਦੀ ਨੀਅਤ ਨਾਲ ਵਰਗਲਾ ਕੇ ਲੈ ਗਿਆ ਹੈ। ਥਾਣਾ ਭਲੱਥ ਪੁਲਿਸ ਨੇ ਪੀੜਿਤ ਪਿਤਾ ਦੇ ਬਿਆਨਾਂ ਤੇ ਅਣਪਛਾਤੇ ਨੌਜਵਾਨ ਵਿਰੁੱਧ ਕੇਸ ਦਰਜ ਕੇ ਲੜਕੀ ਦੀ ਭਾਲ ਆਰੰਭ ਕਰ ਦਿੱਤੀ ਹੈ।