This browser does not support the video element.
ਫਰੀਦਕੋਟ: ਦੀਪ ਸਿੰਘ ਵਾਲਾ ਵਿਖੇ ਬਰਸਾਤ ਦੇ ਚਲਦਿਆਂ ਕਮਰੇ ਦੀ ਛੱਤ ਡਿੱਗਣ ਕਾਰਨ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੇ ਵਜੀਆਂ ਸੱਟਾਂ
Faridkot, Faridkot | Sep 2, 2025
ਪਿੰਡ ਦੀਪ ਸਿੰਘ ਵਾਲਾ ਵਿਖੇ ਤੜਕਸਾਰ ਬਰਸਾਤ ਦੇ ਚਲਦਿਆਂ ਇੱਕ ਘਰ ਦੀ ਛੱਤ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਛੱਤ ਡਿੱਗਣ ਕਰਨ ਕਮਰੇ ਵਿੱਚ ਸੋ ਰਹੇ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਜ਼ਖਮੀ ਹੋਏ। ਇਸ ਮਾਮਲੇ ਵਿੱਚ ਨੌਜਵਾਨ ਭਾਰਤ ਸਭਾ ਦੇ ਆਗੂਆਂ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਇਸ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਜਾਣਕਾਰੀ ਦੇ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਫਰੀਦਕੋਟ ਇਲਾਕੇ ਵਿੱਚ ਹੋ ਰਹੀ ਬਰਸਾਤ ਕਾਰਨ ਕਾਫੀ ਨੁਕਸਾਨ ਹੋ ਰਿਹਾ ਹੈ।