This browser does not support the video element.
ਕਪੂਰਥਲਾ: ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਮੁਹੱਬਤ ਨਗਰ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
Kapurthala, Kapurthala | Apr 10, 2024
ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਮੁਹੱਬਤ ਨਗਰ ਤੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜੋਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਕੇ ਸ਼ਹਿਰ ਦੇ ਵੱਖ ਵੱਖ ਬਜਾਰਾਂ, ਚੌਕਾਂ ਅਤੇ ਮੁਹੱਲਿਆਂ ਤੋਂ ਹੁੰਦਾ ਹੋਇਆ ਵਾਪਿਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ। ਸੰਗਤਾਂ ਵਲੋਂ ਫੁਲਾਂ ਦੀ ਵਰਖਾ ਕਰ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।