This browser does not support the video element.
ਕਪੂਰਥਲਾ: ਪਰਵੇਜ ਨਗਰ ਵਿਖੇ ਇੱਕ ਕਾਰ ਵੱਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਹੋਇਆ ਜ਼ਖਮੀ
Kapurthala, Kapurthala | Dec 13, 2024
ਮਜ਼ਦੂਰ ਨੂੰ ਪਿੰਡ ਅਡਨਾਵਾਲੀ ਛੱਡ ਕੇ ਵਾਪਸ ਆਪਣੇ ਘਰ ਜਾ ਰਹੇ ਇੱਕ ਮੋਟਰਸਾਈਕਲ ਚਾਲਕ ਨੂੰ ਕਾਰ ਵੱਲੋਂ ਟੱਕਰ ਮਾਰੇ ਜਾਣਕਾਰ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਨੂੰ ਸਿਵਲ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ। ਜੇਰੇ ਇਲਾਜ ਗੁਰਦੀਪ ਸਿੰਘ ਵਾਸੀ ਤਾਜ਼ੀਪੁਰ ਨੇ ਦੱਸਿਆ ਕਿ ਜਦੋਂ ਉਹ ਲੇਬਰ ਨੂੰ ਛੱਡ ਕੇ ਆਪਣੇ ਘਰ ਜਾ ਰਿਹਾ ਸੀ ਕਾਰ ਵੱਲੋਂ ਟੱਕਰ ਮਾਰੇ ਜਾਣ ਕਾਰਨ ਉਹ ਜ਼ਖਮੀ ਹੋ ਗਿਆ। ਇਸ ਸਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।