Public App Logo
Profile Picture

PP News

@PPnews44
9Followers
0Following
Video 0
Video 1
Global Sikh Council with Gurmat Mission <nis:link nis:type=tag nis:id=globalsikhcouncilmoment nis:value=globalsikhcouncilmoment nis:enabled=true nis:link/>
*ਧਨ ਧਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰੂ ਤਾ ਗੱਦੀ ਵਿਰਾਜਮਾਨ ਗੁਰਪੁਰਬ ਦੀ ਸਮੂਹ ਸਾਧ ਸੰਗਤ ਜੀ ਲਖ ਲੱਖ ਵਧਾਈਆਂ*
*ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ* 
 *ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ* 
   *ਅੰਗ-680,   11 ਨੰਵਬਰ 2026* 

 *ਧਨਾਸਰੀ ਮਹਲਾ ੫ ॥* 

 *ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥* 

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।

 *ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥* 

(ਹਾਲਾਂਕਿ ਉਹ) ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ ॥੧॥

 *ਜਾਨਤ ਦੂਰਿ ਤੁਮਹਿ ਪ੍ਰਭ ਨੇਰਿ* ॥

ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ।

 *ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥* 

ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ਰਹਾਉ॥

 *ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ* ॥

ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ।

 *ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥* ੩੬॥

ਨਾਨਕ ਆਖਦਾ ਹੈ- (ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ॥੨॥੫॥੩੬॥

*ਵਾਹਿਗੁਰੂ ਜੀ ਕਾ ਖਾਲਸਾ*
 *ਵਾਹਿਗੁਰੂ ਜੀ ਕੀ ਫਤਹਿ ਜੀ*🙏
ਜਨਮਦਿਨ ਦੀ ਵਧਾਈ ਇਤਿਹਾਸਕਾਰ ਡਾ ਭਗਵਾਨ ਸਿੰਘ ਖੋਜੀ ਜੀ
ਜੀਵਤ ਜੀਵਤ ਜੀਵਤ ਰਹਹੁ ॥ 
ਰਾਮ ਰਸਾਇਣੁ ਨਿਤ ਉਠਿ ਪੀਵਹੁ ॥🙏

ਪੂਤਾ ਮਾਤਾ ਕੀ ਅਸੀਸ ।। ਨਿਮਖ ਨਾ ਬਿਸਰਹੁ ਤੁਮ ਕਉ ਹਰਿ ਹਰਿ ਸਦਾ ਭਜਹੁ ਜਗਦੀਸ ।।
 " ਗੁਰੂ ਸਾਹਿਬ ਜੀ ਗੁਰਸਿੱਖੀ ਜੀਵਨ, ਨਾਮ ਦੀ ਦਾਤ, ਸੇਵਾ ਭਾਵਨਾ, ਹਰ ਤਰ੍ਹਾਂ ਦਾ ਸੁੱਖ ਤੇ ਤੰਦਰੁਸਤੀ ਦੀਆਂ ਦਾਤਾ, ਚੜਦੀਕਲਾ ਬਖਸ਼ਣ। ਆਪਣਾ ਮੇਹਰ ਭਰਿਆ ਹੱਥ ਰੱਖਣ 👏🏽
https://visitmyprofile.in/Gurmat-Mission
ਗੁਰਮਤਿ ਮਿਸ਼ਨ <nis:link nis:type=tag nis:id=रविन्द्र_सिंह_भाटिया nis:value=रविन्द्र_सिंह_भाटिया nis:enabled=true nis:link/> <nis:link nis:type=tag nis:id=ppnews nis:value=PPNews nis:enabled=true nis:link/> #
बंदी छोड़ दिवस/दिवाली की लख लख बधाई 
Gurmat Mission <nis:link nis:type=tag nis:id=रविन्द्र_सिंह_भाटिया nis:value=रविन्द्र_सिंह_भाटिया nis:enabled=true nis:link/> #
With Global Sikh Council – I just got recognized as one of their top fans! 🎉
संकल्प कुनकुरी में हुआ शिक्षक पालक सम्मेलन
With Global Sikh Council – I just got recognized as one of their top fans! 🎉
बजरंग अग्रवाल रायगढ़ को महाराजा अग्रसेन सम्मान से नवाजा जाएगा 3 नवंबर को, शासन द्वारा अलंकरण प्राप्त करने हेतु किया आमंत्रित
🙏🙏
सेवा की ओर अग्रसर
तेग फ्यूल्स सुखरापारा
पत्थलगांव से 14 km अंबिकापुर की ओर 
<nis:link nis:type=tag nis:id=graminvikasparispathalgaon nis:value=graminvikasparispathalgaon nis:enabled=true nis:link/> <nis:link nis:type=tag nis:id=रविन्द्र_सिंह_भाटिया nis:value=रविन्द्र_सिंह_भाटिया nis:enabled=true nis:link/>
*ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ* 
 *ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ* 
   *ਅੰਗ-725, 17 ਅਕਤੂਬਰ 2026* 

 *ਤਿਲੰਗ ਮਹਲਾ ੪ ॥* 

 *ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥* 

ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ।

 *ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥* 

ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ ॥੧॥

 *ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥* 

ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ ਰਹਾਉ॥

 *ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥* 

ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ।

 *ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥* 

ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ ॥੨॥

 *ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥* 

ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ,

 *ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥* 

ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ, ਉਨ੍ਹਾਂ ਤੋਂ ਸਦਾ ਸਦਕੇ ਜਾਂਦਾ ਹਾਂ ॥੩॥

 *ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥* 

ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ,

 *ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥* 

(ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ ॥੪॥

 *ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥* 

ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ।

 *ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥* 

ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ ॥੫॥

 *ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥* 

ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ।

 *ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥* 

(ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ ॥੬॥

 *ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥* 

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ।

 *ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥* ੭॥

ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ ॥੭॥

 *ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥* 

ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ।

 *ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥* 

ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ ॥੮॥

 *ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥* 

ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ।

 *ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥* 

ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ ॥੯॥

 *ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥* 

ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ।

 *ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥* 

ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ ॥੧੦॥

 *ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥* 

ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ।

 *ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥* 

ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ ॥੧੧॥

 *ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥* 

ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖ਼ਸ਼।

 *ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥* ੧੨॥

ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ ॥੧੨॥

 *ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥* 

ਹੇ ਭਾਈ! ਜੇਹੜੀਆਂ ਜੀਵ-ਇਸਤ੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨ, ਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ),

 *ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥* 

ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੇੜ) ਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ) ॥੧੩॥

 *ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥* 

ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ,

 *ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥* 

ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ ॥੧੪॥

 *ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥* 

ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈ।

 *ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥* 

ਹੇ ਨਾਨਕ! (ਆਖ-) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ ॥੧੫॥

 *ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥* 

ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ। ਗੁਰੂ ਤ੍ਰੁੱਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ।

 *ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥* 

ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ, ਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ ॥੧੬॥

 *ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥* 

ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ।

 *ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥* 

ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ ॥੧੭॥

 *ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥* 

ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ।

 *ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥* 

ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀ) ਸਾਰੀ ਭੁੱਖ ਦੂਰ ਹੋ ਗਈ ਹੈ ॥੧੮॥

 *ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥* 

ਹੇ ਭਾਈ! (ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ। ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈ?

 *ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥* 

ਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ ॥੧੯॥

 *ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥* 

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ।

 *ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥* 

ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚ) ਲੀਨ ਹੋ ਸਕੀਦਾ ਹੈ ॥੨੦॥

 *ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥* 

ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ।

 *ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥* 

ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ। ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ ॥੨੧॥

 *ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥* 

(ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇ, ਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ।

 *ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥* 

ਹੇ ਨਾਨਕ! (ਆਖ-) ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ ॥੨੨॥੨॥

*ਵਾਹਿਗੁਰੂ ਜੀ ਕਾ ਖਾਲਸਾ* 
*ਵਾਹਿਗੁਰੂ ਜੀ ਕੀ ਫਤਿਹ ਜੀ* 🙏
Video 13
Video 14
राष्ट्रीय खेल प्रतियोगिता में शिक्षक महेश तिर्की ने जीता स्वर्ण और कांस्य पदक, छत्तीसगढ़ का बढ़ाया मान
सेवा संकल्प अभियान के तहत विद्यालयों में स्वच्छता श्रमदान, शिक्षकों एवं जनसमुदाय ने बढ़-चढ़कर लिया हिस्सा 

 https://ppnews.in/under-the-seva-sankalp-campaign-teachers-and-the-general-public-participated-enthusiastically-in-cleanliness-work-in-schools/