ਵਿਧਾਇਕ ਫਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਢਾਣੀ ਸੱਦਾ ਸਿੰਘ ਵਿਖੇ 29 ਲੱਖ ਦੀ ਲਾਗਤ ਨਾਲ ਬਣੀ ਨਵੀਂ ਸੜਕ ਦਾ ਉਦਘਾਟਨ
ਫਾਜ਼ਿਲਕਾ 26 ਜੁਲਾਈ(ਸੋਨੂੰ ਵਰਮਾ): ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ* ਨੇ ਅੱਜ ਪਿੰਡ ਢਾਣੀ ਸੱਦਾ ਸਿੰਘ ਵਿਖੇ ਗੁਲਾਬਾ ਭੈਣੀ ਤੋਂ ਢਾਣੀ ਸੱਦਾ ਸਿੰਘ ਤੱਕ 29 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਸੜਕ ਦਾ ਰਸਮੀ ਤੌਰ 'ਤੇ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਸੜਕਾਂ ਦਾ ਨਿਰਮਾਣ ਸਾਡੀ ਪਹਿਲ ਹੈ। ਇਸ ਨਵੀਂ ਸੜਕ ਦੇ ਬਣਨ ਨਾਲ ਢਾਣੀ ਸੱਦਾ ਸਿੰਘ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਵਿੱਚ ਬਹੁਤ ਸਹੂਲਤ ਮਿਲੇਗੀ। ਖਾਸ ਕਰਕੇ ਕਿਸਾਨਾਂ ਨੂੰ ਆਪਣੀ ਫਸਲ ਮੰਡੀ ਤੱਕ ਲਿਜਾਣ ਵਿੱਚ ਆਸਾਨੀ ਹੋਵੇਗੀ। ਉਨ੍ਹਾਂ ਅੱਗੇ ਕਿਹਾ, "ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਪੇਂਡੂ ਵਿਕਾਸ ਲਈ ਵਚਨਬੱਧ ਹੈ। ਹਲਕਾ ਫਾਜ਼ਿਲਕਾ ਦੇ ਹਰ ਪਿੰਡ ਵਿੱਚ ਸੜਕਾਂ, ਪਾਣੀ, ਸਿੱਖਿਆ ਅਤੇ ਸਿਹਤ ਦੀਆਂ ਸਹੂਲਤਾਂ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ। ਪਿੰਡ ਵਾਸੀਆਂ ਨੇ ਵਿਧਾਇਕ ਸਵਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਇਸ ਸੜਕ ਦੀ ਮੰਗ ਸੀ ਜੋ ਅੱਜ ਪੂਰੀ ਹੋਈ ਹੈ। ਇਸ ਮੌਕੇ ਪਿੰਡ ਦੇ ਸਰਪੰਚ, ਪੰਚ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।