ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਪਿੰਡ ਕੇਰੀਆ ਵਿਖੇ ਨਵੀਆਂ ਬਣੀਆਂ ਗਲੀਆਂ ਅਤੇ ਨਾਲੀਆਂ ਦਾ ਉਦਘਾਟਨ*
ਫਾਜ਼ਿਲਕਾ 26 ਜੁਲਾਈ (ਸੋਨੂੰ ਵਰਮਾ):.ਹਲਕਾ ਵਿਧਾਇਕ *ਸ੍ਰੀ ਨਰਿੰਦਰਪਾਲ ਸਿੰਘ ਸਵਨਾ* ਨੇ ਅੱਜ ਹਲਕਾ ਫਾਜ਼ਿਲਕਾ ਦੇ ਪਿੰਡ ਕੇਰੀਆ ਵਿਖੇ ਪਹੁੰਚ ਕੇ ਲੋਕਾਂ ਦੀ ਮੰਗ 'ਤੇ ਨਵੀਆਂ ਬਣੀਆਂ ਗਲੀਆਂ ਅਤੇ ਨਾਲੀਆਂ* ਦਾ ਰਸਮੀ ਤੌਰ 'ਤੇ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਸੜਕਾਂ, ਗਲੀਆਂ ਅਤੇ ਨਾਲੀਆਂ ਦਾ ਨਿਰਮਾਣ ਬਹੁਤ ਜ਼ਰੂਰੀ ਹੈ। ਨਵੀਆਂ ਗਲੀਆਂ ਅਤੇ ਨਾਲੀਆਂ ਬਣਨ ਨਾਲ ਪਿੰਡ ਵਾਸੀਆਂ ਨੂੰ ਆਉਣ-ਜਾਣ ਵਿੱਚ ਸਹੂਲਤ ਹੋਵੇਗੀ ਅਤੇ ਵਰ੍ਹਿਆਂ ਦੇ ਦਿਨਾਂ ਵਿੱਚ ਪਾਣੀ ਦੀ ਨਿਕਾਸੀ ਦੀ ਸਮੱਸਿਆ ਵੀ ਦੂਰ ਹੋਵੇਗੀ। ਉਨ੍ਹਾਂ ਅੱਗੇ ਕਿਹਾ, "ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਪੇਂਡੂ ਖੇਤਰਾਂ ਦੇ ਚਹੁੰਮੁਖੀ ਵਿਕਾਸ ਲਈ ਕੰਮ ਕਰ ਰਹੀ ਹੈ। ਲੋਕਾਂ ਦੀ ਡਿਮਾਂਡ 'ਤੇ ਹਲਕਾ ਫਾਜ਼ਿਲਕਾ ਦੇ ਹਰ ਪਿੰਡ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਪਿੰਡ ਕੇਰੀਆ ਦੇ ਵਾਸੀਆਂ ਨੇ ਵਿਧਾਇਕ ਸਵਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹਮੇਸ਼ਾ ਤਰਜੀਹ ਦੇ ਨਾਲ ਹੱਲ ਕੀਤਾ ਜਾਂਦਾ ਹੈ।