
ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਜਿਲ੍ਹੇ ਦੇ ਮਾਸ ਮੀਡੀਆ ਵਿੰਗ ਦੀ ਮਹੀਨਾਵਾਰ ਮੀਟਿੰਗ ਆਯੋਜਿਤ
ਫਾਜ਼ਿਲਕਾ ਸਮਾਚਾਰ,ਸੋਨੂੰ ਵਰਮਾ,9 ਜੁਲਾਈ (ਫਾਜ਼ਿਲਕਾ): ਸਿਵਲ ਸਰਜਨ ਫਾਜ਼ਿਲਕਾ ਡਾ ਕਵਿਤਾ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਜਿਲ੍ਹੇ ਦੇ ਮਾਸ ਮੀਡੀਆ ਵਿੰਗ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਮਨਬੀਰ ਸਿੰਘ, ਬੀ.ਈ.ਈ ਦਿਵੇਸ਼ ਕੁਮਾਰ, ਸੁਨੀਲ ਟੰਡਨ, ਸੁਸ਼ੀਲ ਕੁਮਾਰ, ਹਰਮੀਤ ਸਿੰਘ ਅਤੇ ਜ਼ਿਲ੍ਹਾ ਬੀ.ਸੀ.ਸੀ ਫੈਸੀਲਿਟੇਟਰ ਸੁਖਦੇਵ ਸਿੰਘ ਸ਼ਾਮਲ ਸਨ।
ਡਾਕਟਰ ਕਵਿਤਾ ਸਿੰਘ ਨੇ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਆਪਣੇ ਆਪਣੇ ਏਰੀਏ ਵਿੱਚ ਫੀਲਡ ਸਟਾਫ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਦੀ ਰਜਿਸਟਰੇਸ਼ਨ ਅਤੇ ਐਚਪੀਵੀ ਦੀ ਵੈਕਸੀਨੇਸ਼ਨ ਦੇ ਕੰਮ ਵਿੱਚ ਤੇਜੀ ਲਿਆਈ ਜਾਵੇ। ਪਿੰਡਾਂ ਵਿੱਚ ਕੈਂਪ ਲਗਾਏ ਜਾਣ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ ਜਾਵੇ।
ਡਾ. ਕਵਿਤਾ ਸਿੰਘ ਨੇ ਕਿਹਾ ਕਿ ਆਪਣੇ-ਆਪਣੇ ਖੇਤਰਾਂ ਵਿੱਚ ਸਿਹਤ ਵਿਭਾਗ ਦੀਆਂ ਵੱਖ-ਵੱਖ ਰਾਸ਼ਟਰੀ ਸਿਹਤ ਯੋਜਨਾਵਾਂ, ਤੀਬਰ ਦਸਤ ਰੋਕੂ ਪੰਦਰਵਾੜਾ, ਆਭਾ ਆਈ.ਡੀ, ਡੇਂਗੂ ਅਤੇ ਮਲੇਰੀਆ ਤੋਂ ਬਚਾਅ, ਜੱਚਾ-ਬੱਚਾ ਟੀਕਾਕਰਨ, ਪਰਿਵਾਰ ਭਲਾਈ, ਟੈਲੀਮਾਨਸ ਸੇਵਾ, ਨਸ਼ਾ ਮੁਕਤੀ ਅਤੇ ਹੋਰ ਲੋਕ ਭਲਾਈ ਸਕੀਮਾਂ ਸਬੰਧੀ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾਵੇ।
ਮੀਟਿੰਗ ਵਿੱਚ ਪਿਛਲੇ ਮਹੀਨੇ ਦੌਰਾਨ ਕੀਤੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਗਈ ਅਤੇ ਆਉਣ ਵਾਲੇ ਮਹੀਨੇ ਲਈ ਜਾਗਰੂਕਤਾ ਪ੍ਰੋਗਰਾਮਾਂ ਦੀ ਰੂਪ-ਰੇਖਾ ਵੀ ਤਿਆਰ ਕੀਤੀ ਗਈ। ਇਸ ਤੋਂ ਇਲਾਵਾ ਲੋਕਾਂ ਤੱਕ ਸਿਹਤ ਸੰਦੇਸ਼ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ 'ਤੇ ਵੀ ਜ਼ੋਰ ਦਿੱਤਾ ਗਿਆ।