ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ 'ਤੇ ਸਥਿਤ ਰਾਂਝੇ ਦੀ ਹਵੇਲੀ ਨੇੜੇ ਦੀਵਾਲੀ ਦੀ ਰਾਤ ਗੋਲੀਬਾਰੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਦੋ ਧਿਰਾਂ ਵਿਚਾਲੇ ਸੋਨੇ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਹੋਇਆ ਸੀ। ਝਗੜਾ ਇੰਨਾ ਵਧ ਗਿਆ ਕਿ ਮੌਕੇ 'ਤੇ ਗੋਲੀਆਂ ਚੱਲਣ ਲੱਗੀਆਂ।
ਇਸ ਗੋਲੀਬਾਰੀ ਵਿੱਚ ਪ੍ਰਤਾਪ ਸਿੰਘ ਨਾਮਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਥਾਣਾ ਬੀ ਡਿਵੀਜ਼ਨ ਵਿੱਚ ਤਾਇਨਾਤ ASI ਹਰਨੇਕ ਸਿੰਘ ਦੇ ਪੱਟ ਵਿੱਚ ਦੋ ਗੋਲੀਆਂ ਲੱਗੀਆਂ। ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ।