
ਪਿੰਡ ਬਾਧਾ ਵਿੱਖੇ 8 ਲੱਖ ਦੀ ਲਾਗਤ ਨਾਲ ਬਣੇ ਨਵੇਂ ਸ਼ੈਡ ਦਾ ਵਿਧਾਇਕ ਸਵਨਾ ਨੇ ਕੀਤਾ ਉਦਘਾਟਨ
ਫਾਜ਼ਿਲਕਾ, 21 ਜੂਨ(ਵਰਮਾ):।ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਬਾਧਾ ਵਿਖੇ ਪੇਂਡੂ ਵਿਕਾਸ ਨੂੰ ਮਜ਼ਬੂਤੀ ਦਿੰਦੇ ਹੋਏ 8 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਸ਼ੈਡ ਦਾ ਉਦਘਾਟਨ ਕੀਤਾ ਗਿਆ। ਇਸ ਸ਼ੈਡ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ ਸਮਾਗਮਾਂ, ਮੀਟਿੰਗਾਂ ਅਤੇ ਹੋਰ ਸਾਂਝੀਆਂ ਗਤੀਵਿਧੀਆਂ ਲਈ ਢੁਕਵੀਂ ਜਗ੍ਹਾ ਮਿਲੇਗੀ। ਪਿੰਡ ਵਾਸੀਆਂ ਨੇ ਸਰਕਾਰ ਵੱਲੋਂ ਕੀਤੇ ਗਏ ਇਸ ਵਿਕਾਸ ਕਾਰਜ ਦੀ ਸ਼ਲਾਘਾ ਕੀਤੀ। ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪਿੰਡ ਦੇ ਲੋਕਾਂ ਵੱਲੋਂ ਬਹੁਤ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਪਿੰਡ ਵਿਚ ਇਕ ਸ਼ੈੱਡ ਬਣਾ ਕੇ ਦਿੱਤਾ ਜਾਵੇ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਪਿੰਡ ਵਾਸੀਆਂ ਦੀ ਇਹ ਮੰਗ ਨੂੰ ਪੂਰਾ ਕੀਤਾ ਹੈ।
ਇਸ ਮੌਕੇ 'ਤੇ ਪੰਚਾਇਤ ਮੈਂਬਰ, ਪਿੰਡ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਅਜਿਹੇ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ਤਸਵੀਰ ਬਦਲ ਰਹੀ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲ ਰਹੀਆਂ ਹਨ।ਸਵਨਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਿੰਡ ਦੇ ਵਿਕਾਸ ਲਈ ਅਨੇਕਾਂ ਗ੍ਰਾਂਟਾ ਦਿਤੀਆਂ ਗਈਆਂ ਹਨ, ਜਿਸ ਨਾਲ ਸੜਕਾਂ, ਆਂਗਣਵਾੜੀ ਸੈਂਟਰ, ਸਕੂਲ ਦੇ ਕੰਮ, ਨਿਕਾਸੀ ਦੇ ਕੰਮਾਂ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਕੰਮ ਕੀਤੇ ਗਏ ਹਨ। ਇਸ ਮੌਕੇ ਪਿੰਡ ਦੇ ਸਰਪੰਚ ਗੁਰਮੀਤ ਸਿੰਘ, ਬਲਾਕ ਪ੍ਰਧਾਨ ਕਰਨ ਕੰਬੋਜ ਅਤੇ ਪਿੰਡ ਵਾਸੀ ਹਾਜ਼ਰ ਸਨ।