ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ ਅੱਜ 8 ਨਵੰਬਰ ਨੂੰ ਦੁਪਹਿਰ ਕਰੀਬ 2 ਵਜੇ ਚਕੇਰੀਆਂ ਰੋਡ ਸਥਿਤ ਉਨ੍ਹਾਂ ਦੇ ਆਪਣੇ ਖੇਤ ਵਿੱਚ ਕੀਤਾ ਜਾਣਾ ਤੈਅ ਹੈ। PGI ਚੰਡੀਗੜ੍ਹ ਵਿਖੇ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਅੰਤਿਮ ਸਸਕਾਰ ਦੀਆਂ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਗਈਆਂ ਹਨ।
ਇਸ ਦੌਰਾਨ ਪਰਵਿੰਦਰ ਝੋਟੇ ਦੀ ਪਤਨੀ ਮਨਪ੍ਰੀਤ ਕੌਰ ਨੇ ਭਾਵੁਕ ਹੁੰਦਿਆਂ ਲੋਕਾਂ ਨੂੰ ਉਨ੍ਹਾਂ ਦੇ ਪਰਿਵਾਰ ਨੂੰ ਟਰੋਲ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਨਾਲ ਸਮਝੌਤਾ ਕਿਸੇ ਲਾਲਚ ਵਿੱਚ ਆ ਕੇ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਤੀ ਦੇ ਜਾਣ ਨਾਲ ਪਿਆ ਘਾਟਾ ਪੈਸੇ, ਨੌਕਰੀਆਂ ਜਾਂ ਹੋਰ ਸਹੂਲਤਾਂ ਨਾਲ ਪੂਰਾ ਨਹੀਂ ਹੋ ਸਕਦਾ।
ਦੂਜੇ ਪਾਸੇ ਪਰਵਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਫ਼ੌਜੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਦੀਵਾਲੀ ਮੌਕੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲੈਣ ਦੀ ਅਪੀਲ ਕੀਤੀ। ਉਨ੍ਹਾਂ ਮੁਤਾਬਕ ਇਹੀ ਉਨ੍ਹਾਂ ਦੇ ਪੁੱਤਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਮਾਨਸਾ ਦੇ ਤਿੰਨਕੋਨੀ ਚੌਂਕ ਵਿਖੇ ਧਰਨਾ ਵੀ ਜਾਰੀ ਦੱਸਿਆ ਗਿਆ ਹੈ।