ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਪਿੰਡ ਗੁਰੂਸੁੰਦਰ ਨਗਰ ਵਿਖੇ 41 ਲੱਖ ਦੀ ਲਾਗਤ ਨਾਲ ਬਣਨ ਵਾਲੀ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ
ਫਾਜ਼ਿਲਕਾ 26 ਜੁਲਾਈ (ਸੋਨੂੰ ਵਰਮਾ): ਹਲਕਾ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ* ਨੇ ਅੱਜ ਪਿੰਡ ਗੁਰੂਸੁੰਦਰ ਨਗਰ ਵਿਖੇ 41 ਲੱਖ ਰੁਪਏ* ਦੀ ਲਾਗਤ ਨਾਲ ਬਣਨ ਵਾਲੀ ਨਵੀਂ ਲਿੰਕ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ।
ਇਹ ਸੜਕ ਢਾਣੀ ਫੌਜਾ ਸਿੰਘ ਤੋਂ ਸੁਖਦੇਵ ਸਿੰਘ - ਧੜਕ ਸਿੰਘ ਦਰਿਆ ਦੇ ਪੁੱਲ ਤੱਕ।ਬਣਾਈ ਜਾਵੇਗੀ।
ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸ ਨਵੀਂ ਲਿੰਕ ਸੜਕ ਦੇ ਬਣਨ ਨਾਲ ਢਾਣੀ ਫੌਜਾ ਸਿੰਘ ਅਤੇ ਆਸ-ਪਾਸ ਦੇ ਖੇਤਰਾਂ ਦੇ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਆਪਣੇ ਖੇਤਾਂ ਅਤੇ ਮੰਡੀ ਤੱਕ ਆਉਣ-ਜਾਣ ਵਿੱਚ ਬਹੁਤ ਰਾਹਤ ਮਿਲੇਗੀ।
ਉਨ੍ਹਾਂ ਕਿਹਾ, "ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿੱਚ ਹਲਕਾ ਫਾਜ਼ਿਲਕਾ ਵਿੱਚ ਵਿਕਾਸ ਦੇ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਜਾ ਰਹੇ ਹਨ। ਪਿੰਡ-ਪਿੰਡ ਸੜਕਾਂ, ਸਕੂਲਾਂ ਅਤੇ ਸਿਹਤ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।"
ਪਿੰਡ ਵਾਸੀਆਂ ਨੇ ਵਿਧਾਇਕ ਸਵਨਾ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ।