
*ਧਨ ਧਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰੂ ਤਾ ਗੱਦੀ ਵਿਰਾਜਮਾਨ ਗੁਰਪੁਰਬ ਦੀ ਸਮੂਹ ਸਾਧ ਸੰਗਤ ਜੀ ਲਖ ਲੱਖ ਵਧਾਈਆਂ*
*ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ*
*ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ*
*ਅੰਗ-680, 11 ਨੰਵਬਰ 2026*
*ਧਨਾਸਰੀ ਮਹਲਾ ੫ ॥*
*ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥*
ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।
*ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥*
(ਹਾਲਾਂਕਿ ਉਹ) ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ ॥੧॥
*ਜਾਨਤ ਦੂਰਿ ਤੁਮਹਿ ਪ੍ਰਭ ਨੇਰਿ* ॥
ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ।
*ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥*
ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ਰਹਾਉ॥
*ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ* ॥
ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ।
*ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥* ੩੬॥
ਨਾਨਕ ਆਖਦਾ ਹੈ- (ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ॥੨॥੫॥੩੬॥
*ਵਾਹਿਗੁਰੂ ਜੀ ਕਾ ਖਾਲਸਾ*
*ਵਾਹਿਗੁਰੂ ਜੀ ਕੀ ਫਤਹਿ ਜੀ*🙏
Durg, Durg | Nov 11, 2026