ਜ਼ਿਲ੍ਹੇ ਦੇ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਵੈਰੋਕੇ ਵਿਚ ਸ਼ਰਾਰਤੀ ਅਨਸਰਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਨਾਲ ਛੇੜਛਾੜ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਸ਼ਰਾਰਤੀ ਅਨਸਰਾਂ ਵੱਲੋਂ ਸ਼ਹੀਦ ਦੇ ਬੁੱਤ ’ਤੇ ਕਾਲਾ ਰੰਗ ਵੀ ਲਾਇਆ ਗਿਆ, ਇਸ ਦੇ ਚੱਲਦੇ ਪਿੰਡ ਵਾਸੀਆਂ ਵਿਚ ਭਾਰੀ ਰੋਸ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕੀਤੀ ਅਤੇ ਅੰਗਰੇਜ਼ਾਂ ਵਿਰੁੱਧ ਸੰਘਰਸ਼ ਕੀਤਾ। ਉਨ੍ਹਾਂ ਦਾ ਬਲਿਦਾਨ ਅੱਜ ਵੀ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਹੈ।