ਲੁਧਿਆਣਾ ਟਰੈਫਿਕ ਪੁਲਿਸ ਵੱਲੋਂ ਖਾਲਸਾ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਵਿੱਚ ਟਰੈਫਿਕ ਜਾਗਰੂਕਤਾ ਸੈਮੀਨਾਰ ਆਯੋਜਿਤ
ਲੁਧਿਆਣਾ, 7 ਸਤੰਬਰ: ਮਾਣਯੋਗ ਕਮਿਸ਼ਨਰ ਪੁਲਿਸ ਲੁਧਿਆਣਾ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਟ੍ਰੈਫਿਕ ਪੁਲਿਸ ਵੱਲੋਂ ਖਾਲਸਾ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਘੁਮਾਰ ਮੰਡੀ ਵਿਖੇ ਟਰੈਫਿਕ ਨਿਯਮਾਂ ਅਤੇ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
ਇਸ ਮੌਕੇ ADCP ਟਰੈਫਿਕ ਸਾਹਿਬ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਹੈਲਮੈਟ ਅਤੇ ਸੀਟ ਬੈਲਟ ਦੀ ਵਰਤੋਂ, ਨਸ਼ੇ ਦੀ ਹਾਲਤ ਵਿੱਚ ਵਾਹਨ ਨਾ ਚਲਾਉਣ, ਤੇਜ਼ ਰਫ਼ਤਾਰ ਤੋਂ ਬਚਣ ਅਤੇ ਮੋਬਾਈਲ ਫੋਨ ਦੀ ਵਰਤੋਂ ਕਰਕੇ ਡਰਾਈਵਿੰਗ ਨਾ ਕਰਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਆਪਣੇ ਪਰਿਵਾਰ ਤੇ ਸਮਾਜ ਵਿੱਚ ਵੀ ਸੜਕ ਸੁਰੱਖਿਆ ਦਾ ਸੰਦੇਸ਼ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਲੁਧਿਆਣਾ ਟਰੈਫਿਕ ਪੁਲਿਸ ਨੇ ਅਪੀਲ ਕੀਤੀ ਕਿ ਹਰ ਵਿਅਕਤੀ ਟਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਸੁਰੱਖਿਅਤ ਅਤੇ ਹਾਦਸਾ-ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਵੇ।