
ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਅਤੇ ਸੰਗਰੂਰ ਵਿੱਚ ਸਥਿਤ ਸਤਲੋਕ ਆਸ਼ਰਮਾਂ ਵਿਖੇ 23, 24 ਅਤੇ 25 ਨਵੰਬਰ 2026 ਨੂੰ ਤਿੰਨ ਰੋਜ਼ਾ ਦਿਵਯ ਧਰਮ ਯੱਗ ਦਿਵਸ ਮਨਾਇਆ ਜਾ ਰਿਹਾ ਹੈ। ਜਗਤਗੁਰੂ ਤੱਤਵਦਰਸ਼ੀ ਸੰਤ ਰਾਮਪਾਲ ਜੀ ਮਹਾਰਾਜ ਦੀ ਰਹਿਨੁਮਾਈ ਹੇਠ ਕਰਵਾਏ ਜਾ ਰਹੇ ਇਸ ਧਾਰਮਿਕ ਸਮਾਗਮ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਪ੍ਰਬੰਧਕਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਤਿੰਨ ਦਿਨਾਂ ਤੱਕ ਸੰਤ ਗਰੀਬਦਾਸ ਜੀ ਮਹਾਰਾਜ ਦੀ ਪਵਿੱਤਰ ਬਾਣੀ ਦਾ ਅਖੰਡ ਪਾਠ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਵਿਸ਼ਾਲ ਭੰਡਾਰਾ, ਵਿਸ਼ਾਲ ਸਤਿਸੰਗ ਅਤੇ ਅਧਿਆਤਮਿਕ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ, ਜਿਸ ਰਾਹੀਂ ਆਉਣ ਵਾਲੀਆਂ ਸੰਗਤਾਂ ਨੂੰ ਅਧਿਆਤਮਿਕ ਗਿਆਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਇਸ ਸਮਾਗਮ ਦੌਰਾਨ ਧਾਰਮਿਕ ਗਤੀਵਿਧੀਆਂ ਦੇ ਨਾਲ-ਨਾਲ ਸਮਾਜਿਕ ਭਲਾਈ ਦੇ ਕਾਰਜ ਵੀ ਕਰਵਾਏ ਜਾਣਗੇ। ਇਨ੍ਹਾਂ ਵਿੱਚ ਦਾਜ ਰਹਿਤ ਵਿਆਹ ਅਤੇ ਖੂਨਦਾਨ ਕੈਂਪ ਵਿਸ਼ੇਸ਼ ਤੌਰ 'ਤੇ ਸ਼ਾਮਲ ਹਨ।
ਇਹ ਤਿੰਨ ਰੋਜ਼ਾ ਸਮਾਗਮ ਸਤਲੋਕ ਆਸ਼ਰਮ ਖਮਾਣੋਂ, ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਅਤੇ ਸਤਲੋਕ ਆਸ਼ਰਮ ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਕਰਵਾਇਆ ਜਾਵੇਗਾ।
ਪ੍ਰਬੰਧਕਾਂ ਵੱਲੋਂ ਪੰਜਾਬ ਸਮੇਤ ਹੋਰਨਾਂ ਇਲਾਕਿਆਂ ਦੀਆਂ ਸੰਗਤਾਂ ਨੂੰ ਪਰਿਵਾਰਾਂ ਸਮੇਤ ਇਸ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਨਿੱਘਾ ਸੱਦਾ ਦਿੱਤਾ ਗਿਆ ਹੈ।
ਵਧੇਰੇ ਜਾਣਕਾਰੀ ਲਈ ਸੰਪਰਕ:
- ਸਤਲੋਕ ਆਸ਼ਰਮ ਖਮਾਣੋਂ (ਫ਼ਤਿਹਗੜ੍ਹ ਸਾਹਿਬ): 88829-14976
- ਸਤਲੋਕ ਆਸ਼ਰਮ ਧੂਰੀ (ਸੰਗਰੂਰ): 78278-00236