Public App Logo
Jansamasya
News
Maharashtra
बॉलीवुड
Bjp
National
Police
Bihar
India
कांग्रेस
Congress
Modi
Delhi
Viral
Rajasthan
Bollywood
दिल्ली
Patna
Breakingnews
Madhya_pradesh
अनिल
Cm
Nsui
Pmmodi
Rahulgandhi
यूपी
सपा
कानपुर
Pm
Uttarpradesh

ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਸ੍ਰੀ ਅਨੰਦਪੁਰ ਸਾਹਿਬ ਟੈਂਟ ਸਿਟੀ ਦਾ ਕੀਤਾ ਦੌਰਾ ਅੱਗ ਲੱਗਣ ਦੀ ਘਟਨਾ ਦੀ ਜਾਂਚ ਲਈ ਡਿਪਟੀ ਕਮਿਸ਼ਨਰ ਵੱਲੋਂ ਛੇ ਮੈਂਬਰੀ ਕਮੇਟੀ ਦਾ ਗਠਨ ਐਸ.ਡੀ.ਐਮ., ਡੀ.ਐਸ.ਪੀ, ਕਾਰਜਕਾਰੀ ਇੰਜੀਨਿਅਰ ਲੋਕ ਨਿਰਮਾਣ ਵਿਭਾਗ, ਪਾਵਰ ਕਾਮ, ਫਾਇਰ ਅਫਸਰ ਤੇ ਅਧਾਰਿਤ ਕਮੇਟੀ ਕਰੇਗੀ ਦੋ ਦਿਨਾਂ ਵਿੱਚ ਜਾਂਚ ਜਾਨੀ ਨੁਕਸਾਨ ਤੋ ਰਿਹਾ ਬਚਾਅ, ਸ਼ਰਧਾਲੂਆਂ ਦੀ ਸੁਰੱਖਿਆਂ ਨੂੰ ਹੋਰ ਪੁਖਤਾ ਬਣਾਉਣ ਦੇ ਦਿੱਤੇ ਨਿਰਦੇਸ਼ ਅਗੰਮਪੁਰ ਵਿੱਚ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਆਧੁਨਿਕ ਸਹੂਲਤਾਂ ਨਾਲ ਲੈਂਸ ਟੈਂਟ ਸਿਟੀ ਵਿੱਚ ਅੱਗ ਲੱਗਣ ਦੇ ਕਾਰਨਾਂ ਦੀ ਅਧਿਕਾਰੀ ਕਰ ਰਹੇ ਜਾਂਚ ਸ੍ਰੀ ਅਨੰਦਪੁਰ ਸਾਹਿਬ 13 ਜੁਲਾਈ: ਸ੍ਰੀ ਅਨੰਦਪੁਰ ਸਾਹਿਬ ਦੇ ਅਗੰਮਪੁਰ ਵਿਖੇ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਸਥਾਪਿਤ ਕੀਤੀ ਗਈ ਆਧੁਨਿਕ ਟੈਂਟ ਸਿਟੀ ਵਿੱਚ ਵਾਪਰੀ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਮੌਕੇ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਘਟਨਾ ਵਾਲੇ ਸਥਾਨ 'ਤੇ ਪੁੱਜ ਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਪੂਰੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਹਾਦਸੇ ਦੇ ਕਾਰਨਾਂ ਦੀ ਨਿਰਪੱਖ ਅਤੇ ਵਿਸਥਾਰਪੂਰਵਕ ਜਾਂਚ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਘਟਨਾ ਦੇ ਹਰ ਪੱਖ ਦੀ ਬਾਰੀਕੀ ਨਾਲ ਜਾਂਚ ਕਰਕੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਾਅ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ। ਡਿਪਟੀ ਕਮਿਸ਼ਨਰ ਨੇ ਇਸ ਮਾਮਲੇ ਦੀ ਜਾਂਚ ਲਈ ਛੇ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿੱਚ ਸਬ ਡਵੀਜ਼ਨ ਮੈਜਿਸਟਰੇਟ, ਡਿਪਟੀ ਸੁਪਰਡੈਂਟ ਆਫ ਪੁਲਿਸ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ, ਪਾਵਰਕਾਮ ਦੇ ਅਧਿਕਾਰੀ, ਫਾਇਰ ਅਫਸਰ ਅਤੇ ਹੋਰ ਸਬੰਧਤ ਅਧਿਕਾਰੀ ਸ਼ਾਮਲ ਹਨ। ਕਮੇਟੀ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਅੱਗ ਲੱਗਣ ਦੇ ਸੰਭਾਵਿਤ ਕਾਰਨਾਂ, ਸੁਰੱਖਿਆ ਪ੍ਰਬੰਧਾਂ ਅਤੇ ਮੌਕੇ 'ਤੇ ਉਪਲੱਬਧ ਸਹੂਲਤਾਂ ਦੀ ਵਿਸਥਾਰ ਨਾਲ ਜਾਂਚ ਕਰਕੇ ਆਪਣੀ ਰਿਪੋਰਟ ਦੋ ਦਿਨਾਂ ਵਿੱਚ ਪੇਸ਼ ਕੀਤੀ ਜਾਵੇ। ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਇਸ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ, ਜੋ ਕਿ ਸਭ ਤੋਂ ਵੱਡੀ ਰਾਹਤ ਵਾਲੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਲਈ ਸ਼ਰਧਾਲੂਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਟੈਂਟ ਸਿਟੀ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਅੱਗ ਸੁਰੱਖਿਆ ਪ੍ਰਬੰਧਾਂ, ਬਿਜਲੀ ਪ੍ਰਣਾਲੀ ਅਤੇ ਐਮਰਜੈਂਸੀ ਪ੍ਰਬੰਧਾਂ ਦੀ ਦੁਬਾਰਾ ਸਮੀਖਿਆ ਕਰਕੇ ਜਿੱਥੇ ਵੀ ਲੋੜ ਹੋਵੇਗੀ, ਤੁਰੰਤ ਸੁਧਾਰ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਗੰਮਪੁਰ ਵਿਖੇ ਬਣਾਈ ਗਈ ਇਹ ਆਧੁਨਿਕ ਟੈਂਟ ਸਿਟੀ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਬਿਹਤਰ ਰਿਹਾਇਸ਼ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤੀ ਗਈ ਹੈ। ਇਸ ਲਈ ਇਸ ਘਟਨਾ ਨੂੰ ਬਹੁਤ ਗੰਭੀਰਤਾ ਨਾਲ ਲੈਂਦਿਆਂ ਸਾਰੇ ਸੁਰੱਖਿਆ ਮਾਪਦੰਡਾਂ ਦੀ ਮੁੜ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਟੈਂਟ ਸਿਟੀ ਵਿੱਚ ਮੌਜੂਦ ਸਾਰੀਆਂ ਬਿਜਲੀ ਅਤੇ ਅੱਗ ਸੁਰੱਖਿਆ ਪ੍ਰਣਾਲੀਆਂ ਦੀ ਤਕਨੀਕੀ ਜਾਂਚ ਯਕੀਨੀ ਬਣਾਈ ਜਾਵੇ ਅਤੇ ਕਿਸੇ ਵੀ ਸੰਭਾਵਿਤ ਖਤਰੇ ਨੂੰ ਤੁਰੰਤ ਦੂਰ ਕੀਤਾ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਪੁਸ਼ਟੀ ਜਾਂਚ ਰਿਪੋਰਟ ਆਉਣ ਤੋਂ ਬਾਅਦ ਹੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਜਾਂਚ ਦੌਰਾਨ ਕਿਸੇ ਵੀ ਪੱਧਰ 'ਤੇ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਵਿਅਕਤੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਭਵਿੱਖ ਵਿੱਚ ਸ਼ਰਧਾਲੂਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਹੋਵੇ।ਉਨ੍ਹਾਂ ਨੇ ਦੱਸਿਆ ਕਿ ਇਸ ਟੈਂਟ ਸਿਟੀ ਨੇੜੇ ਫਾਇਰ ਟੈਂਡਰ ਪੱਕੇ ਤੌਰ ਤੇ ਸਥਾਪਿਤ ਕੀਤਾ ਜਾਵੇਗਾ। ਇਸ ਮੌਕੇ ਸੁਖਪਾਲ ਸਿੰਘ ਐਸ.ਡੀ.ਐਮ, ਜਸ਼ਨਦੀਪ ਸਿੰਘ ਡੀ.ਐਸ.ਪੀ, ਅਨੰਦ ਸੈਣੀ ਐਕਸੀਅਨ ਪੀ.ਡਬਲਯੂ.ਡੀ, ਗੁਰਵਿੰਦਰ ਸਿੰਘ ਐਸ.ਡੀ.ਓ, ਰਜਿੰਦਰ ਸਿੰਘ ਐਸ.ਡੀ.ਓ ਪਾਵਰ ਕਾਮ ਤੇ ਹੋਰ ਅਧਿਕਾਰੀ ਹਾਜ਼ਰ ਸਨ।

Rup Nagar, Rupnagar | Jul 13, 2026