
ਪਿੰਡ ਰੇਤੇ ਵਾਲੀ ਭੈਣੀ ਵਿਖੇ ਪੂਜਾ ਲੂਥਰਾ ਸਚਦੇਵਾ ਦੀ ਲੋਕ ਮਿਲਣੀ, ਸਿਲਾਈ ਸੈਂਟਰ ਦੀਆਂ ਸਿਖਿਆਰਥਣਾਂ ਨੂੰ ਵੰਡੇ ਸਰਟੀਫਿਕੇਟ
ਫਾਜ਼ਿਲਕਾ,21 ਅਗਸਤ(ਸੋਨੂੰ ਵਰਮਾ): 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ‘ਟੀਮ ਪੂਜਾ ਲੂਥਰਾ ਸਚਦੇਵਾ’ ਵੱਲੋਂ ਪੇਂਡੂ ਖੇਤਰਾਂ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਚਲਾਈ ਜਾ ਰਹੀ ਜਨਸੰਪਰਕ ਮੁਹਿੰਮ ਤਹਿਤ ਅੱਜ ਪਿੰਡ ਰੇਤੇ ਵਾਲੀ ਭੈਣੀ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਪੂਜਾ ਲੂਥਰਾ ਸਚਦੇਵਾ ਆਪਣੀ ਟੀਮ ਸਮੇਤ ਪਿੰਡ ਪਹੁੰਚੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸੁਝਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮਸਲੇ ਪੂਜਾ ਲੂਥਰਾ ਸਚਦੇਵਾ ਅਤੇ ਉਨ੍ਹਾਂ ਦੀ ਟੀਮ ਦੇ ਧਿਆਨ ਵਿੱਚ ਲਿਆਂਦੇ। ਇਸ ਮੌਕੇ ਪਿੰਡ ਦੇ ਵਿਕਾਸ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਲੋੜਾਂ ਨਾਲ ਜੁੜੇ ਮੁੱਦਿਆਂ ’ਤੇ ਵਿਸਥਾਰ ਨਾਲ ਗੱਲਬਾਤ ਕੀਤੀ ਗਈ। ਪੂਜਾ ਲੂਥਰਾ ਸਚਦੇਵਾ ਨੇ ਕਿਹਾ ਕਿ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਗੱਲਾਂ ਸੁਣਨਾ ਹੀ ਉਨ੍ਹਾਂ ਦੀ ਜਨਸੰਪਰਕ ਮੁਹਿੰਮ ਦਾ ਮੁੱਖ ਮਕਸਦ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਨੂੰ ਸਮਝਣ ਲਈ ਸਿੱਧਾ ਲੋਕਾਂ ਨਾਲ ਸੰਵਾਦ ਕਰਨਾ ਸਭ ਤੋਂ ਜ਼ਰੂਰੀ ਹੈ।
ਇਸ ਮੌਕੇ ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਉਨ੍ਹਾਂ ਨੂੰ ਹੁਨਰਮੰਦ ਕਰਨ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਨੂੰ ਵੀ ਵਿਸ਼ੇਸ਼ ਤੌਰ ’ਤੇ ਉਜਾਗਰ ਕੀਤਾ ਗਿਆ। ਡਾ. ਬੀ.ਡੀ. ਸਚਦੇਵਾ ਮੈਮੋਰੀਅਲ ਵੈਲਫੇਅਰ ਸੋਸਾਇਟੀ ਅਧੀਨ ਚਲਾਏ ਜਾ ਰਹੇ ਸਿਲਾਈ ਸੈਂਟਰ ਦਾ ਕੋਰਸ ਸਫਲਤਾਪੂਰਵਕ ਪੂਰਾ ਕਰਨ ਵਾਲੀਆਂ ਭੈਣਾਂ ਨੂੰ ਪੂਜਾ ਲੂਥਰਾ ਸਚਦੇਵਾ ਵੱਲੋਂ ਸਰਟੀਫਿਕੇਟ ਵੀ ਵੰਡੇ ਗਏ। ਸਰਟੀਫਿਕੇਟ ਪ੍ਰਾਪਤ ਕਰਨ ਵਾਲੀਆਂ ਮਹਿਲਾਵਾਂ ਵਿੱਚ ਇਸ ਮੌਕੇ ਉਤਸ਼ਾਹ ਦੇਖਣ ਨੂੰ ਮਿਲਿਆ।
ਪੂਜਾ ਲੂਥਰਾ ਸਚਦੇਵਾ ਨੇ ਕਿਹਾ ਕਿ ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਉਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਮਹਿਲਾਵਾਂ ਨੂੰ ਸਹੀ ਹੁਨਰ ਅਤੇ ਸਿਖਲਾਈ ਦਿੱਤੀ ਜਾਵੇ ਤਾਂ ਉਹ ਆਪਣੇ ਪਰਿਵਾਰ ਦੀ ਆਮਦਨ ਵਿੱਚ ਯੋਗਦਾਨ ਪਾਉਣ ਦੇ ਨਾਲ-ਨਾਲ ਆਪਣੇ ਪੈਰਾਂ ’ਤੇ ਖੜ੍ਹੀਆਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਿਲਾਈ ਵਰਗੇ ਰੁਜ਼ਗਾਰਮੁਖੀ ਕੋਰਸ ਮਹਿਲਾਵਾਂ ਨੂੰ ਹੁਨਰ ਪ੍ਰਦਾਨ ਕਰਨ ਦੇ ਨਾਲ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਵੀ ਪੈਦਾ ਕਰਦੇ ਹਨ।
ਉਨ੍ਹਾਂ ਕਿਹਾ ਕਿ ਡਾ. ਬੀ.ਡੀ. ਸਚਦੇਵਾ ਮੈਮੋਰੀਅਲ ਵੈਲਫੇਅਰ ਸੋਸਾਇਟੀ ਰਾਹੀਂ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਜੁੜੇ ਲੋਕਾਂ ਲਈ ਭਲਾਈ ਦੇ ਕੰਮ ਜਾਰੀ ਰੱਖਣ ਦਾ ਯਤਨ ਕੀਤਾ ਜਾ ਰਿਹਾ ਹੈ। ਖਾਸ ਕਰਕੇ ਮਹਿਲਾਵਾਂ ਅਤੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਉਹ ਆਪਣੇ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਣ।
ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਪੂਜਾ ਲੂਥਰਾ ਸਚਦੇਵਾ ਵੱਲੋਂ ਪਿੰਡ ਵਿੱਚ ਪਹੁੰਚ ਕੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਮਹਿਲਾਵਾਂ ਨੂੰ ਹੁਨਰਮੰਦ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਮੁਲਾਕਾਤਾਂ ਨਾਲ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਿੱਧੇ ਤੌਰ ’ਤੇ ਸਾਂਝੇ ਕਰਨ ਦਾ ਮੌਕਾ ਮਿਲਦਾ ਹੈ।
ਟੀਮ ਪੂਜਾ ਲੂਥਰਾ ਸਚਦੇਵਾ ਦੇ ਆਗੂਆਂ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਲੋਕਾਂ ਨਾਲ ਇਹ ਸਿੱਧਾ ਸੰਪਰਕ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮੁਹਿੰਮ ਦਾ ਉਦੇਸ਼ ਸਿਰਫ਼ ਲੋਕਾਂ ਨਾਲ ਮੁਲਾਕਾਤ ਕਰਨਾ ਨਹੀਂ, ਸਗੋਂ ਉਨ੍ਹਾਂ ਦੀਆਂ ਜ਼ਮੀਨੀ ਹਕੀਕਤਾਂ ਨੂੰ ਸਮਝਣਾ, ਉਨ੍ਹਾਂ ਦੀ ਆਵਾਜ਼ ਸੁਣਨਾ ਅਤੇ ਇਲਾਕੇ ਦੇ ਬਿਹਤਰ ਵਿਕਾਸ ਸਬੰਧੀ ਉਨ੍ਹਾਂ ਦੀਆਂ ਉਮੀਦਾਂ ਨੂੰ ਜਾਣਨਾ ਹੈ। ਪਿੰਡ ਰੇਤੇ ਵਾਲੀ ਭੈਣੀ ਵਿਖੇ ਹੋਈ ਲੋਕ ਮਿਲਣੀ ਅਤੇ ਸਿਲਾਈ ਸੈਂਟਰ ਦੀਆਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਵੰਡਣ ਦਾ ਸਮਾਗਮ ਇਸੇ ਸਮਾਜਿਕ ਅਤੇ ਜਨਸੰਪਰਕ ਲੜੀ ਦੀ ਅਹਿਮ ਕੜੀ ਰਿਹਾ