ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਹੁੰਦੇ ਹੋਏ ਤਾਂ ਬਹੁਤ ਵੇਖਿਆ ਹੈ ਪਰ ਪ੍ਰਦਰਸ਼ਨਕਾਰੀਆਂ ਦੀ ਸੇਵਾ ਘੱਟ ਹੀ ਦੇਖਣ ਨੂੰ ਮਿਲਦੀ ਹੈ।
ਵਾਰਿਸ ਪੰਜਾਬ ਦੇ ਵੱਲੋਂ ਸੁਨਾਮ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇ ਕੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਆਪਣਾ ਵਿਰੋਧ ਦਰਜ ਕਰਵਾਇਆ ਗਿਆ। ਕਿਸੇ ਵੀ ਸਰਕਾਰ ਤੋਂ ਸਵਾਲ ਕਰਨਾ ਅਤੇ ਆਪਣੀ ਅਸਹਿਮਤੀ ਜ਼ਾਹਰ ਕਰਨਾ ਲੋਕਤੰਤਰ ਦਾ ਅਹਿਮ ਹਿੱਸਾ ਹੈ।
ਇਸ ਮਾਮਲੇ ਵਿੱਚ ਖ਼ਾਸ ਗੱਲ ਇਹ ਰਹੀ ਕਿ ਸਿਆਸੀ ਵਿਰੋਧ ਦੇ ਬਾਵਜੂਦ ਪ੍ਰਦਰਸ਼ਨਕਾਰੀਆਂ ਨਾਲ ਸਤਿਕਾਰਪੂਰਵਕ ਵਿਵਹਾਰ ਕੀਤਾ ਗਿਆ। ਧਰਨੇ ’ਤੇ ਬੈਠੀ ਸੰਗਤ ਲਈ ਚਾਹ-ਪਾਣੀ ਦੀ ਸੇਵਾ ਕਰਵਾਈ ਗਈ, ਜੋ ਪੰਜਾਬ ਦੀ ਪ੍ਰਾਹੁਣਚਾਰੀ ਅਤੇ ਭਾਈਚਾਰਕ ਸੱਭਿਆਚਾਰ ਨੂੰ ਦਰਸਾਉਂਦੀ ਹੈ।