ਸ਼੍ਰੋਮਣੀ ਅਕਾਲੀ ਦਲ ਦੇ ਰੂਪਨਗਰ ਤੋਂ ਚੋਣ ਜਿੱਤੇ ਤਿੰਨਾ ਉਮੀਦਵਾਰਾਂ ਨੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਦੀ ਅਗਵਾਈ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਓਹਨਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਮੁਲਾਕਾਤ ਕੀਤੀ । ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸ: ਮੱਕੜ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਉਹਨਾਂ ਨੂੰ ਵਧਾਈ ਦਿੱਤੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਡੱਟ ਕੇ ਮਿਹਨਤ ਕਰਨ ਲਈ ਕਿਹਾ । ਸ: ਮੱਕੜ ਨੇ ਦੱਸਿਆ ਕਿ ਉਹਨਾਂ ਪ੍ਰਧਾਨ ਜੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਮਿਸ਼ਨ 2027 ਲਈ ਹੁਣ ਤੋਂ ਹੀ ਤਿਆਰ ਹਨ । ਇਸ ਮੌਕੇ ਉਹਨਾਂ ਨਾਲ ਨਵੇਂ ਚੁਣੇ ਕੌਂਸਲਰ ਸੁਖਵਿੰਦਰ ਸਿੰਘ ਪਟਵਾਰੀ ਅਤੇ ਗੁਰਵਿੰਦਰ ਸਿੰਘ ਬਾਵਾ ਤੋਂ ਇਲਾਵਾ ਸਾਬਕਾ ਕੌਂਸਲਰ ਗੁਰਮੁਖ ਸਿੰਘ ਸੈਣੀ, ਜਸਵੰਤ ਸਿੰਘ ਸੈਣੀ, ਸੇਵਾ ਸਿੰਘ ਪ੍ਰਧਾਨ, ਹਰੀ ਨਾਰਾਇਣ ਸਿੰਘ, ਆਯੂਸ਼ ਠਾਕੁਰ, ਰਵੀ ਕੁਮਾਰ ਅਤੇ ਮਨਦੀਪ ਸਿੰਘ ਜਿੰਮੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।