ਸਿਹਤ ਵਿਭਾਗ ਕੰਟਰੈਕਟ ਵਰਕਰ ਯੂਨੀਅਨ ਜ਼ਿਲ੍ਹਾ ਰੋਪੜ ਦੀ ਮੀਟਿੰਗ ਯੂਨੀਅਨ ਪ੍ਰਧਾਨ ਸਾਥੀ ਬਹਾਦਰ ਚੰਦ ਦੀ ਪ੍ਰਧਾਨਗੀ ਹੇਠ ਹੋਈ।ਇਸ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਸੀਟੂ ਪੰਜਾਬ ਦੇ ਜਨਰਲ ਸਕੱਤਰ ਕਾਮਰੇਡ ਮਹਾਂ ਸਿੰਘ ਰੌੜੀ ਅਤੇ ਸੀਟੂ ਦੇ ਮੀਤ ਪ੍ਰਧਾਨ ਕਾਮਰੇਡ ਗੁਰਦੇਵ ਸਿੰਘ ਬਾਗੀ ਉਚੇਚੇ ਸ਼ਾਮਿਲ ਹੋਏ।ਮੀਟਿੰਗ ਵਿੱਚ ਹੋਈ ਸੂਬਾ ਪੱਧਰੀ ਹੜਤਾਲ ਰੋਪੜ ਜ਼ਿਲ੍ਹੇ ਵਿੱਚ ਕਾਮਯਾਬ ਬਣਾਉਣ ਲਈ ਪੰਜਾਬ ਸੀਟੂ ਨੇ ਸਾਰੇ ਸਾਥੀਆਂ ਨੂੰ ਜਿੱਥੇ ਇਨਕਲਾਬੀ ਵਧਾਈ ਦਿੱਤੀ ਉਥੇ ਆਉਣ ਵਾਲੇ ਸੰਘਰਸ਼ਾਂ ਦੀ ਰੂਪ ਰੇਖਾ ਤੇ ਵੀ ਵਿਚਾਰ ਕਰਕੇ ਸਰਵਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਸੋਮਵਾਰ ਨੂੰ ਡਿਊਟੀ ਖਤਮ ਕਰਕੇ ਰੋਹ ਭਰਭੂਰ ਰੈਲੀ ਕੀਤੀ ਜਾਵੇਗੀ ਅਤੇ ਸਫਾਈ ਸੇਵਕਾਂ ਦੀਆਂ ਭੱਖਵੀਆਂ ਮੰਗਾਂ ਸਬੰਧੀ ਸਿਹਤ ਮੰਤਰੀ ਨੂੰ ਦੁਵਾਰਾ ਮੰਗਾਂ ਸਬੰਧੀ ਸਿਵਲ ਸਰਜਨ ਰਾਹੀਂ ਮੰਗ ਪੱਤਰ ਦਿੱਤਾ ਜਾਵੇਗਾ। ਜੇ ਕਰ ਸਰਕਾਰ ਨੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰ ਕੇ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ਾਂ ਨੂੰ ਹੋਰ ਤੇਜ਼ ਤੇ ਤਿੱਖਾ ਕੀਤਾ ਜਾਵੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।ਮੀਟਿੰਗ ਵਿੱਚ ਖੰਡ ਅਤੇ ਖਾਧ ਪਦਾਰਥਾਂ ਦੀਆਂ ਕੀਮਤਾਂ ਵਿੱਚ ਕੀਤੇ ਬੇਤਹਾਸ਼ਾ ਵਾਧੇ ਦੀ ਨਿਖੇਧੀ ਕਰਦੇ ਹੋਏ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਵਿੱਚ ਹੋ ਰਹੇ ਬੇਲਗਾਮ ਵਾਧੇ ਨੂੰ ਨੱਥ ਪਾਈ ਜਾਵੇ।ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਸਾਥੀ ਮਲਾਗਰ ਸਿੰਘ ਰੌਣੀ,ਰੋਪੜ ਦੇ ਪ੍ਧਾਨ ਸਾਥੀ ਰਾਜਨ ਕੁਮਾਰ,ਸੁਨੀਤਾ ਰਾਣੀ, ਮਮਤਾ ਰਾਣੀ ਅਤੇ ਰਣਜੀਤ ਕੌਰ ਨੇ ਵੀ ਵਿਚਾਰ ਪੇਸ਼ ਕੀਤੇ।