ਵਿਸ਼ਵ ਹੈਪੇਟਾਈਟਸ ਦਿਵਸ ਸਬੰਧੀ ਜਾਗਰੂਕਤਾ ਸਮੱਗਰੀ ਜਾਰੀ
ਫਾਜ਼ਿਲਕਾ ਸਮਾਚਾਰ/ਸੋਨੂੰ ਵਰਮਾ,28ਜੁਲਾਈ(ਫਾਜ਼ਿਲਕਾ): ਵਿਸ਼ਵ ਹੈਪੇਟਾਈਟਸ ਦਿਵਸ ਸਬੰਧੀ ਦਫ਼ਤਰ ਸਿਵਲ ਸਰਜਨ ਫਾਜ਼ਿਲਕਾ ਵਿਖੇ ਜਾਗਰੂਕਤਾ ਸਮੱਗਰੀ ਵੀ ਜਾਰੀ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਫਾਜ਼ਿਲਕਾ ਡਾ. ਕਵਿਤਾ ਨੇ ਦੱਸਿਆ ਕਿ ਵਿਸ਼ਵ ਹੈਪੇਟਾਈਟਸ ਦਿਵਸ 2026 ਦਾ ਥੀਮ "ਹੈਪੇਟਾਈਟਸ: ਆਓ ਇਸਨੂੰ ਤੋੜੀਏ" ਹੈ। ਇਹ ਮੁਹਿੰਮ ਰੁਕਾਵਟਾਂ ਨੂੰ ਦੂਰ ਕਰਨ 'ਤੇ ਕੇਂਦ੍ਰਿਤ ਹੈ। ਇਹ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਇਸ ਬਿਮਾਰੀ ਬਾਰੇ ਜਾਗਰੂਕ ਕਰਨਾ ਅਤੇ ਸਾਰਿਆਂ ਲਈ ਹੈਪੇਟਾਈਟਸ ਸੇਵਾਵਾਂ ਤੱਕ ਬਰਾਬਰ ਪਹੁੰਚ ਯਕੀਨੀ ਬਣਾਉਣਾ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਇਹ ਜਾਗਰੂਕਤਾ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਉਪਿੰਦਰ ਸਿੰੰਘ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਿੰਕੂ ਚਾਵਲਾ, ਜ਼ਿਲ੍ਹਾ ਐਪੀਡਿਮਾਲੋਜਿਸਟ ਅਤੇ ਨੋਡਲ ਅਫਸਰ ਡਾ ਸੁਨੀਤਾ ਕੰਬੋਜ, ਮੈਡੀਕਲ ਅਫਸਰ ਡਾ. ਰਾਜਵੀਰ ਕੰਬੋਜ, ਡਿਪਟੀ ਮਾਸ ਮੀਡੀਆ ਅਫਸਰ ਮਨਬੀਰ ਸਿੰਘ, ਬੀ.ਈ.ਈ ਦਿਵੇਸ਼ ਕੁਮਾਰ, ਜ਼ਿਲ੍ਹਾ ਬੀ.ਸੀ.ਸੀ ਕੋਆਰਡੀਨੇਟਰ ਸੁਖਦੇਵ ਸਿੰਘ ਅਤੇ ਅਤਿੰਦਰ ਪਾਲ ਸਿੰਘ ਮੌਜੂਦ ਸਨ।