ਆਮ ਆਦਮੀ ਪਾਰਟੀ ਵੱਲੋਂ ਦੀਨਾਨਗਰ ਤੋਂ ਸ਼ਮਸ਼ੇਰ ਸਿੰਘ ਨੂੰ ਵਿਧਾਇਕ ਉਮੀਦਵਾਰ ਦੀ ਟਿਕਟ ਦਿੱਤੇ ਜਾਣ 'ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਪ੍ਰਗਟਾਇਆ ਗਿਆ। ਪਾਰਟੀ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਲਈ ਸ਼ਮਸ਼ੇਰ ਸਿੰਘ ਵੱਲੋਂ ਸਮੂਹ ਪਾਰਟੀ ਹਾਈਕਮਾਂਡ ਅਤੇ ਵਰਕਰਾਂ ਦਾ ਵੀ ਧੰਨਵਾਦ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਬਾਉਣਗੇ #Dinanagar #ShamsherSingh #AAPPunjab #ArvindKejriwal #BhagwantMann #RTPunjabNews