ਫਰੀਦਕੋਟ: ਘੰਟਾਘਰ ਚੌਂਕ ਤੋਂ ਜੈ ਮਾਂ ਚਿੰਤਪੁਰਨੀ ਗਰੁੱਪ ਦੀ ਅਗਵਾਈ ਹੇਠ ਹੁਸ਼ਿਆਰਪੁਰ ਦੇ ਬੱਚੇ ਦੇ ਕਤਲ ਮਾਮਲੇ ਨੂੰ ਲੈ ਕੇ ਕੱਢਿਆ ਕੈਂਡਲ ਮਾਰਚ
ਜੈ ਮਾਂ ਚਿੰਤਪੁਰਨੀ ਗਰੁੱਪ ਦੀ ਅਗਵਾਈ ਹੇਠ ਸ਼ਹਿਰ ਦੀਆਂ ਜਥੇਬੰਦੀਆਂ ਵੱਲੋਂ ਹੁਸ਼ਿਆਰਪੁਰ ਵਿਖੇ ਬੱਚੇ ਦੇ ਕਤਲ ਮਾਮਲੇ ਦੀ ਘਟਨਾ ਨੂੰ ਲੈ ਕੇ ਘੰਟਾਘਰ ਚੌਂਕ ਤੋਂ ਕੈਂਡਲ ਮਾਰਚ ਕੱਢਿਆ ਗਿਆ ਅਤੇ ਸੂਬਾ ਸਰਕਾਰ ਤੋਂ ਇਸ ਮਾਮਲੇ ਦੇ ਮੁਲਜ਼ਮਾਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਰੱਖੀ ਇਸ ਦੇ ਨਾਲ ਹੀ ਜਥੇਬੰਦੀਆਂ ਨੇ ਪ੍ਰਵਾਸੀਆਂ ਦੀਆਂ ਵੱਧ ਰਹੀਆਂ ਘਟਨਾਵਾਂ ਤੇ ਵੀ ਚਿੰਤਾ ਜਤਾਈ ਅਤੇ ਪ੍ਰਵਾਸੀਆਂ ਖਿਲਾਫ ਕਾਰਵਾਈ ਅਤੇ ਉਨਾਂ ਨੂੰ ਬਾਹਰ ਕੱਢਣ ਦੀ ਮੰਗ ਕੀਤੀ।