ਭਿੱਖੀਵਿੰਡ: ਪਿੰਡ ਉਸਮਾ ਵਿਖੇ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ਤਿੰਨ ਪਰਿਵਾਰ ਹੋਏ ਕਾਂਗਰਸ ਵਿੱਚ ਸ਼ਾਮਿਲ: ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ
ਪਿੰਡ ਉਸਮਾ ਵਿਖੇ ਅਕਾਲੀ ਦਲ ਦਾ ਟਕਸਾਲੀ ਪਰਿਵਾਰ ਕਰਮਵੀਰ ਸਿੰਘ ਅਤੇ ਆਮ ਆਦਮੀ ਪਾਰਟੀ ਵਿੱਚੋਂ ਗੁਰਸੇਵਕ ਸਿੰਘ ਅਤੇ ਸੁਖਵਿੰਦਰ ਸਿੰਘ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਪਾਰਟੀ ਵਿੱਚ ਆਉਣ 'ਤੇ ਉਨ੍ਹਾਂ ਨੂੰ ਜੀ ਆਇਆਂ ਕਿਹਾ ਅਤੇ ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪਰਿਵਾਰਾਂ ਨੂੰ ਮਾਨ ਸਨਮਾਨ ਦਿੱਤਾ ਜਾਵੇਗਾ।