ਬਠਿੰਡਾ: ਕੁਸ਼ਟ ਆਸ਼ਰਮ ਦੇ 40 ਪਰਿਵਾਰਾਂ ਨੂੰ ਸਵੈ-ਜਨਗਣਨਾ ਲਈ ਕੀਤਾ ਜਾਗਰੂਕ
ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੈ-ਜਨਗਣਨਾ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਕੁਸ਼ਟ ਆਸ਼ਰਮ ਦੇ 40 ਪਰਿਵਾਰਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਵੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਹਰ ਨਾਗਰਿਕ ਦੀ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ।