ਗੁਰਦਾਸਪੁਰ: ਦਾਣਾ ਮੰਡੀਆਂ ਵਿੱਚੋਂ ਖਰੀਦ ਕੀਤੀ ਝੋਨੇ ਦੀ ਫਸਲ ਦੀ ਚੁਕਾਈ ਵੀ ਜਾਰੀ- ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਜਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਖਰੀਦ ਕੀਤੀ ਫਸਲ ਦੀ ਚੁਕਾਈ ਦਾ ਕੰਮ ਵੀ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੈਲਰ ਮਾਲਕਾਂ ਵਲੋਂ ਖਰੀਦ ਏਜੰਸੀਆਂ ਨਾਲ ਐਗਰੀਮੈਂਟ ਕੀਤੇ ਜਾ ਰਹੇ ਹਨ ਅਤੇ ਝੋਨੇ ਦੀ ਖਰੀਦ ਕਰਨ ਤੋਂ ਬਾਅਦ ਚੁਕਾਈ ਵੀ ਚੱਲ ਰਹੀ ਹੈ।