ਦੀਨਾਨਗਰ: ਦੀਨਾਨਗਰ 'ਚ ਡਰੋਨ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਨੂੰ ਕੀਤਾ ਗਿਆ ਯਾਦ
ਦੀਨਾਨਗਰ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਗਿਆ। ਇਸ ਵਿੱਚ ਡਰੋਨਾਂ ਰਾਹੀਂ ਗੁਰੂ ਜੀ ਦੇ ਜੀਵਨ ਅਤੇ ਵਿਚਾਰਧਾਰਾ ਨੂੰ ਪੇਸ਼ ਕੀਤਾ ਗਿਆ, ਜਿਸ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ।