ਤਰਨਤਾਰਨ: ਲਾਲਜੀਤ ਭੁੱਲਰ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ, ਤਰਪਾਲਾਂ, ਘਰੇਲੂ ਜ਼ਰੂਰਤਾਂ ਅਤੇ ਰਸੋਈ ਆਦਿ ਦਾ ਸਮਾਨ ਦਿੱਤਾ
ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੂੱਲਰ ਵੱਲੋਂ ਤਰਨ ਤਾਰਨ ਵਿਧਾਨ ਸਭਾ ਹਲਕਾ ਪੱਟੀ ਦੇ ਦਰਿਆ ਸਤਲੁਜ ਨਾਲ ਲੱਗਦੇ ਵੱਖ-ਵੱਖ ਪਿੰਡਾਂ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ, ਤਰਪਾਲਾਂ ਅਤੇ ਘਰੇਲੂ ਜ਼ਰੂਰਤਾਂ ਅਤੇ ਰਸੋਈ ਆਦਿ ਦਾ ਸਮਾਨ ਅਤੇ ਪਸ਼ੂਆਂ ਲਈ ਫ਼ੀਡ, ਚੋਕਰ ਦਿੱਤਾ ਗਿਆ। ਇਸ ਮੌਕੇ ਉਹਨਾਂ ਵੱਲੋਂ ਲੋੜਵੰਦ ਪਰਿਵਾਰਾਂ ਦੀ ਨਿੱਜੀ ਤੌਰ ‘ਤੇ ਆਰਥਿਕ ਮੱਦਦ ਵੀ ਕੀਤੀ ਗਈ।