ਲੁਧਿਆਣਾ ਪੂਰਬੀ: ਜੀਆਰਡੀ ਨਗਰ ਤੋਂ ਪੁਲਿਸ ਨੇ ਚੈਕਿੰਗ ਦੌਰਾਨ ਮੋਟਰਸਾਈਕਲ ਸਵਾਰ ਇਕ ਵਿਅਕਤੀ ਨੂੰ 50 ਗ੍ਰਾਮ ਹੈਰੋਇਨ ਦੇ ਨਾਲ ਕੀਤਾ ਕਾਬੂ
ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ ਸੱਤ ਪੁਲਿਸ ਨੇ GRD ਨਗਰ ਤੋਂ ਚੈਕਿੰਗ ਦੌਰਾਨ ਮੋਟਰਸਾਈਕਲ ਚਾਲਕ ਨੂੰ ਕਾਬੂ ਕਰ ਆਰੋਪੀ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਪੁਲਿਸ ਨੇ ਕਿਹਾ ਕਿ ਆਰੋਪੀ ਹੈਰੋਇਨ ਸਪਲਾਈ ਕਰਨ ਲਈ ਆਪਣੇ ਗਰਾਕਾਂ ਨੂੰ ਜਾ ਰਿਹਾ ਸੀ ਤਾਂ ਚੈਕਿੰਗ ਦੌਰਾਨ ਆਰੋਪੀ ਨੂੰ ਕਾਬੂ ਕਰ ਥਾਣਾ ਡਿਵੀਜ਼ਨ ਨੰਬਰ ਸੱਤ ਵਿੱਚ ਮਾਮਲਾ ਦਰਜ ਕੀਤਾ ਗਿਆ ਅਤੇ ਪੁੱਛਗਿਛ ਦੌਰਾਨ ਆਰੋਪੀ ਕੋਲੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।