ਰੂਪਨਗਰ: ਪਿੰਡ ਸਰਥਲੀ ਵਿਖੇ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਮਨਾਇਆ ਗਿਆ ਈਦ ਦਾ ਦਿਹਾੜਾ
ਪਿੰਡ ਸਰਥਲੀ ਵਿਖੇ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਇਕੱਠੇ ਹੋ ਕੇ ਈਦ ਦਾ ਦਿਹਾੜਾ ਮਨਾਇਆ ਗਿਆ। ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਇੱਕ ਦੂਜੇ ਦੇ ਗਲ ਲੱਗ ਕੇ ਈਦ ਦੀ ਵਧਾਈ ਦਿੱਤੀ ਗਈ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਈਦ ਦਾ ਦਿਹਾੜਾ ਸਾਨੂੰ ਸਾਰਿਆਂ ਨੂੰ ਆਪਸੀ ਮੱਤਭੇਦ ਭੁੱਲ ਕੇ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ।