ਕਪੂਰਥਲਾ: ਸਿਵਲ ਹਸਪਤਾਲ ਕਪੂਰਥਲਾ ਵਿਖੇ ਗਰਭਵਤੀ ਮਹਿਲਾਵਾਂ ਦੀ ਮੁਫ਼ਤ ਜਾਂਚ ਕੀਤੀ ਗਈ
ਗਰਭ ਅਵਸਥਾ ਦੌਰਾਨ ਮਹਿਲਾ ਦੀ ਸਿਹਤ ਸੰਭਾਲ ਬਹੁਤ ਜ਼ਰੂਰੀ ਹੈ ਤਾਂ ਜੌ ਉਸ ਨੂੰ ਡਿਲੀਵਰੀ ਦੌਰਾਨ ਹੋਣ ਵਾਲੇ ਖਤਰਿਆਂ ਤੋਂ ਬਚਾਇਆ ਜਾ ਸਕੇ। ਇਹ ਸ਼ਬਦ ਕਾਰਜਕਾਰੀ ਸਿਵਲ ਸਰਜਨ ਕਪੂਰਥਲਾ ਡਾਕਟਰ ਅਨੂੰ ਸ਼ਰਮਾ ਨੇ ਪ੍ਰਗਟ ਕੀਤੇ। ਓਹਨਾਂ ਦਸਿਆ ਕਿ ਸਰਕਾਰ ਵੱਲੋਂ ਗਰਭਵਤੀ ਮਹਿਲਾ ਨੂੰ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਸਿਹਤ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।