ਕਪੂਰਥਲਾ: ਜਿਲੇ ਚ ਝੋਨੇ ਦੀ ਸਰਕਾਰੀ ਖਰੀਦ 16 ਸਤੰਬਰ ਤੋਂ, DC ਨੇ ਪ੍ਰਬੰਧਕੀ ਕੰਪਲੈਕਸ ਚ ਅਧਿਕਾਰੀ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ 16 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ , ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ।ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਅੱਜ ਖਰੀਦ ਦੇ ਪ੍ਰਬੰਧਾਂ ਬਾਰੇ ਖੁਰਾਕ ਸਪਲਾਈ , ਮੰਡੀ ਬੋਰਡ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ ਗਿਆ । ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੁਚਾਰੂ ਖਰੀਦ ਲਈ ਨਿੱਜੀ ਤੌਰ ‘ਤੇ ਮੰਡੀਆਂ ਦਾ ਲਗਾਤਾਰ ਦੌਰਾ ਕਰਨ।