ਮਲੋਟ: ਨਸ਼ਾ ਵਿਰੋਧੀ ਕਮੇਟੀਆਂ ਦੇ ਪੁਨਰਗਠਨ ਲਈ ਥਾਣਾ ਸਿਟੀ ਮਲੋਟ ਵਿਖੇ ਪੁਲਿਸ ਨੇ ਵੱਖ-ਵੱਖ ਵਾਰਡਾਂ ਦੇ ਪਤਵੰਤਿਆਂ ਨਾਲ ਕੀਤੀ ਮੀਟਿੰਗ
Malout, Muktsar | Jul 18, 2024 ਪੰਜਾਬ ਸਰਕਾਰ ਤੇ ਪੁਲਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਨੂੰ ਤੇਜ ਕਰਨ ਲਈ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਬਣੀਆਂ ਨਸ਼ਾ ਵਿਰੋਧੀ ਕਮੇਟੀਆਂ ਦੇ ਪੁਨਰਗਠਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧੀ ਅੱਜ ਸਿਟੀ ਮਲੋਟ ਦੇ ਮੁੱਖ ਅਫ਼ਸਰ ਕਰਮਜੀਤ ਕੌਰ ਨੇ ਮਲੋਟ ਦੇ ਵੱਖ ਵੱਖ ਵਾਰਡਾਂ ਦੇ ਪਤਵੰਤਿਆਂ ਨਾਲ ਮੀਟਿੰਗ ਕੀਤੀ। ਉਹਨਾਂ ਕਿਹਾ ਕਿ ਵਾਰਡਾਂ ਵਿਚ ਨਸ਼ਿਆਂ ਵਿਰੁੱਧ ਕਮੇਟੀਆਂ ਦੇ ਪੁਨਰਗਠਨ ਦਾ ਕੰਮ ਅਗਲੇ ਦੋ ਦਿਨਾਂ ਵਿਚ ਪੂਰਾ ਕਰ ਲਿਆ ਜਾਵੇਗਾ।