ਪਿੰਡ ਧੂਲਕੋਟ 'ਚ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ
Sri Muktsar Sahib, Muktsar | Oct 22, 2025
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮ ਪਤਨੀ ਅੰਮ੍ਰਿਤਾ ਵੜਿੰਗ ਵੱਲੋਂ ਅੱਜ ਗਿੱਦੜਬਾਹਾ ਹਲਕੇ ਦੇ ਪਿੰਡ ਧੂਲਕੋਟ ਦੀ ਦਾਣਾ ਮੰਡੀ ਵਿਖੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਹਨਾਂ ਨੇ ਪੰਜਾਬ ਸਰਕਾਰ ਨੂੰ ਮੰਡੀਆਂ ਵਿੱਚ ਖਰੀਦੀ ਗਈ ਝੋਨੇ ਦੀ ਫਸਲ ਦੀ ਲਿਫਟਿੰਗ ਦਾ ਕੰਮ ਜਲਦ ਨਿਪਟਾਉਣ ਦੀ ਅਪੀਲ ਕੀਤੀ ਤਾਂ ਕਿ ਕਿਸਾਨ ਘਰਾਂ ਨੂੰ ਜਾ ਸਕਣ