ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਣਜੀਤ ਰਾਏ ਨੇ ਕਿਹਾ ਕਿ ਹਰ ਸ਼ੁਕਰਵਾਰ ਡੇਂਗੂ ਤੇ ਬਾਰ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਅੱਜ ਡੀਏਵੀ ਸੀਨੀਅਰ ਸੈਕੈਂਡਰੀ ਸਕੂਲ ਮਾਨਸਾ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਮਾਨਸਾ ਵਿਖੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਉਹਨਾਂ ਕਿਹਾ ਕਿ ਬਰਸਾਤ ਦੇ ਮੌਸਮ ਦੇ ਮੱਦੇ ਨਜ਼ਰ ਡੇਂਗੂ ਮਲੇਰੀਏ ਤੇ ਚਿਕਨ ਗੁਣੀਆ ਜਿਹੀਆਂ ਬਿਮਾਰੀਆਂ ਤੋਂ ਬਚਾ ਲਈ ਸਾਵਧਾਨੀਆਂ ਵਰਤਣੀਆਂ ਲਾਜ਼ਮੀ ਹਨ