ਗਿੱਦੜਬਾਹਾ: ਸਰਕਾਰੀ ਪ੍ਰਾਇਮਰੀ ਸਕੂਲ ਕਰਨੀਵਾਲਾ ਵਿਖੇ ਬਾਥਰੂਮ ਦਾ ਉਦਘਾਟਨ ਕੀਤਾ ਗਿਆ
ਸ੍ਰੀ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਨੇ ਆਪਣੇ ਅਖਤਿਆਰੀ ਕੋਟੇ ‘ਚੋ ਦੋ ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਬਲਾਕ ਗਿੱਦੜਬਾਹਾ ਦੇ ਪਿੰਡ ਸਰਕਾਰੀ ਪ੍ਰਾਇਮਰੀ ਸਕੂਲ ਕਰਨੀਵਾਲਾ ਵਿਖੇ ਸਕੂਲੀ ਬੱਚਿਆਂ ਲਈ ਬਾਥਰੂਮ ਦਾ ਉਦਘਾਟਨ ਕੀਤਾ। ਇਸ ਮੌਕੇ ਕਾਉਣੀ ਨੇ ਕਿਹਾ ਕਿ ਇਸ ਬਾਥਰੂਮ ਦੇ ਬਨਣ ਨਾਲ ਸਕੂਲੀ ਬੱਚਿਆਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ ।