ਮੁਕਤਸਰ: ਐਸਐਸਪੀ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ 15 ਅਗਸਤ ਨੂੰ ਹੋਣ ਵਾਲੇ ਸਮਾਗਮ ਦੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਪਰੇਡ ਦਾ ਕੀਤਾ ਨਿਰੀਖਣ
ਆਜ਼ਾਦੀ ਦਿਵਸ ਦੇ ਮੌਕੇ ਤੇ 15 ਅਗਸਤ ਨੂੰ ਹੋਣ ਵਾਲੇ ਸਮਾਗਮ ਦੀਆਂ ਦੀ ਫੁੱਲ ਡਰੈਸਰ ਰਹੈਸਲ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ ਰਹੈਸਲ ਉਪਰੰਤ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸੁਰੱਖਿਆ ਇੰਤਜ਼ਾਮ ਦਾ ਜਾਇਜ਼ਾ ਲਿਆ ਅਤੇ ਪਰੇਡ ਦਾ ਨਿਰੀਖਣ ਕੀਤਾ ਗਿਆ।