ਫਾਜ਼ਿਲਕਾ: ਮਠਿਆਈਆਂ ਤੇ ਖਾਣ-ਪੀਣ ਵਾਲੀਆਂ ਵਸਤੂਆਂ ਵਿੱਚ ਮਿਲਾਵਟ ਨੂੰ ਲੈ ਕੇ ਵਧੀ ਚਿੰਤਾ, ਅਧਿਕਾਰੀ ਬੋਲੇ ਮਿਲਾਵਟਖੋਰਾਂ ਖਿਲਾਫ਼ ਕੀਤੀ ਜਾਵੇਗੀ ਕਾਰਵਾਈ
ਤਿਉਹਾਰਾਂ ਦੇ ਇਸ ਮੌਸਮ ਵਿੱਚ ਮਠਿਆਈਆਂ ਅਤੇ ਖਾਣ-ਪੀਣ ਵਾਲੀਆਂ ਵਸਤੂਆਂ ਵਿੱਚ ਮਿਲਾਵਟ ਦਾ ਮਾਮਲਾ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇੱਥੋਂ ਦੇ ਇੱਕ ਦੁਕਾਨਦਾਰ ਨੇ ਇਸ ਪ੍ਰਤੀ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰਨ ਦੀ ਅਪੀਲ ਕੀਤੀ ਹੈ।