ਮੁਕਤਸਰ: ਨਸ਼ਿਆਂ ਦੇ ਨਾਮ ਤੇ ਪੰਜਾਬ ਨੂੰ ਕੀਤਾ ਜਾ ਰਿਹਾ ਬਦਨਾਮ, ਪੰਜਾਬ ਵਿੱਚ ਬੇਸ਼ੁਮਾਰ ਯੁਵਰਾਜ : ਯੋਗਰਾਜ, ਪੰਜਾਬੀ ਅਦਾਕਾਰ
ਸ੍ਰੀ ਮੁਕਤਸਰ ਸਾਹਿਬ ਵਿਖੇ ਕ੍ਰਿਕਟ ਅਕੈਡਮੀ ਦਾ ਉਦਘਾਟਨ ਕਰਨ ਪਹੁੰਚੇ ਪੰਜਾਬੀ ਅਦਾਕਾਰ ਯੋਗਰਾਜ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੇ ਨਾਮ ਤੇ ਬਦਨਾਮ ਕੀਤਾ ਜਾ ਰਿਹਾ। ਦੁਪਹਿਰ 2 ਵਜੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਬੇਸ਼ੁਮਾਰ ਯੁਵਰਾਜ ਹਨ ਬਸ ਪਹਿਚਾਨਣ ਦੀ ਲੋੜ ਹੈ। ਉਹਨਾਂ ਨੇ ਨੌਜਵਾਨਾਂ ਨੂੰ ਮੋਬਾਇਲ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਧਿਆਨ ਦੇਣ ਦੀ ਅਪੀਲ ਵੀ ਕੀਤੀ