ਪਠਾਨਕੋਟ: ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ 43 ਬੋਤਲਾਂ ਨਾਜਾਇਜ਼ ਸ਼ਰਾਬ ਦੇ ਨਾਲ ਇੱਕ ਵਿਅਕਤੀ ਨੂੰ ਕੀਤਾ ਕਾਬੂ
ਥਾਣਾ ਡਿਵੀਜ਼ਨ ਨੰਬਰ 2 ਵਿੱਚ ਤਾਇਨਾਤ ਏਐਸਆਈ ਬਲਬੀਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਪੰਜ ਅੰਬੀ ਮੰਦਿਰ ਮੋੜ ਕੋਲ ਮੌਜੂਦ ਸੀ। ਇਸੇ ਦੌਰਾਨ ਚੱਕੀ ਦਰਿਆ ਤੋਂ ਇੱਕ ਵਿਅਕਤੀ ਪਲਾਸਟਿਕ ਦਾ ਡੱਬਾ ਫੜ ਕੇ ਆਇਆ। ਜਿਸ ਨੂੰ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਲਿਆ। ਪੁਲੀਸ ਨੇ ਜਦੋਂ ਪਲਾਸਟਿਕ ਦੇ ਕੈਨ ਦੀ ਚੈਕਿੰਗ ਕੀਤੀ ਤਾਂ ਉਸ ਵਿੱਚੋਂ 43 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ।