ਸਦਰ ਥਾਣਾ ਦੇ ਏਐੱਸਆਈ ਰਛਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਦੇ ਨਾਲ ਪਿੰਡ ਠੱਠਿਆਲਾ ਢਾਹਾ ਤੋਂ ਨੈਸ਼ਨਲ ਹਾਈਵੇਅ ਵੱਲ ਜਾ ਰਹੇ ਸੀ ਤਾਂ ਰਸਤੇ ਵਿੱਚ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਦੇ ਕੋਲੋਂ ਤਿੰਨ ਕਿੱਲੋ ਡੋਡੇ ਚੂਰਾ ਪੋਸਤ ਬਰਾਮਦ ਹੋਇਆ। ਪੁਲਿਸ ਨੇ ਆਰੋਪੀ ਖ਼ਿਲਾਫ਼ ਮੁਕੱਦਮਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।