ਮੁਕਤਸਰ: ਗਿੱਦੜਬਾਹਾ ਵਿਖੇ ਵਿਧਾਇਕ ਡਿੰਪੀ ਢਿੱਲੋ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਵਿਖੇ ਆਪ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋ ਵੱਲੋਂ ਸਵੇਰੇ ਕਰੀਬ 11 ਵਜ਼ੇ ਆਪਣੇ ਦਫਤਰ ਵਿਖੇ ਪਹੁੰਚੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਉਹਨਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।