ਮਲੋਟ: ਭਾਰਤ ਵਿਕਾਸ ਪਰਿਸ਼ਦ ਮਲੋਟ ਵੱਲੋਂ ਬੂਟੇ ਲਗਾ ਕੇ ਪਰਿਸ਼ਦ ਦਾ ਮਨਾਇਆ ਗਿਆ ਸਥਾਪਨਾ ਦਿਵਸ
Malout, Muktsar | Jul 10, 2024 ਅੱਜ ਭਾਰਤ ਵਿਕਾਸ ਪਰਿਸ਼ਦ ਮਲੋਟ ਸ਼ਾਖਾ ਵੱਲੋਂ ਪਰਿਸ਼ਦ ਦਾ 62ਵਾਂ ਸਥਾਪਨਾ ਦਿਵਸ ਰਵਾਇਤੀ ਰੁੱਖ ਲਗਾ ਕੇ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਾਖਾ ਪ੍ਰਧਾਨ ਸੁਰਿੰਦਰ ਮਦਾਨ ਅਤੇ ਸਕੱਤਰ ਗੁਲਸ਼ਨ ਅਰੋੜਾ ਨੇ ਦੱਸਿਆ ਕਿ ਅੱਜ ਭਾਰਤ ਵਿਕਾਸ ਪਰਿਸ਼ਦ ਦੇ 62ਵੇਂ ਸਥਾਪਨਾ ਦਿਵਸ ਮੌਕੇ ਡੀ.ਏ.ਵੀ. ਪਿ੍ੰਸੀਪਲ ਸੁਭਾਸ਼ ਗੁਪਤਾ ਦੇ ਸਹਿਯੋਗ ਨਾਲ ਕਾਲਜ ਦੇ ਵਿਹੜੇ ਵਿਚ ਰਵਾਇਤੀ ਅਤੇ ਫਲਦਾਰ ਬੂਟੇ ਲਗਾਏ ਗਏ |