ਪਾਤੜਾਂ: ਪਿੰਡ ਚੁਨਾਗਰਾ ਦੇ ਮੁਸਲਿਮ ਭਾਈਚਾਰੇ ਨੇ ਈਦ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
Patran, Patiala | Apr 12, 2024 ਪਿੰਡ ਚੁਨਾਗਰਾ 'ਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਈਦਗਾਹ 'ਤੇ ਨਮਾਜ਼ ਅਦਾ ਕੀਤੀ ਅਤੇ ਇਕ-ਦੂਜੇ ਨੂੰ ਗਲੇ ਮਿਲ ਕੇ ਈਦ ਦੀ ਵਧਾਈ ਦਿੱਤੀ। ਈਦ ਦੇ ਸ਼ੁਭ ਮੌਕੇ 'ਤੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਭਾਜਪਾ ਕਨਵੀਨਰ ਨਰਾਇਣ ਸਿੰਘ ਨਰਸੋਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਈਦ ਦੀਆਂ ਸਾਰਿਆਂ ਨੂੰ ਵਧਾਈਆਂ ਦਿੱਤੀਆਂ।