ਸੰਗਰੂਰ: ਆਮ ਆਦਮੀ ਪਾਰਟੀ ਨੇ ਪੰਜਾਬ 'ਚ ਲੋਕਾਂ ਦਾ ਵਿਸ਼ਵਾਸ ਗਵਾ ਲਿਆ ਹੈ : ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ, ਲੋਕ ਸਭਾ ਚੋਣਾਂ ਲੜ ਰਹੀਆਂ ਰਾਜਸੀ ਪਾਰਟੀਆਂ ਪੰਜਾਬ ਦੀਆਂ ਇਨੀਆਂ ਹਿਤੈਸ਼ੀ ਨਹੀਂ ਹਨ, ਜਿੰਨੀ ਸ਼੍ਰੋਮਣੀ ਅਕਾਲੀ ਦਲ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਧਿਰ ਆਮ ਆਦਮੀ ਦੀ ਸਰਕਾਰ ਬੇਹੱਦ ਮਾੜੀ ਕਾਰਜਕਾਰੀ ਕਾਰਨ ਪੰਜਾਬ 'ਚ ਲੋਕਾਂ ਦਾ ਵਿਸ਼ਵਾਸ ਗਵਾ ਚੁੱਕੀ ਹੈ।