ਸੰਗਰੂਰ: ਸੰਗਰੂਰ ਵਿਖੇ ਪੁਲਿਸ ਨੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਤੇ ਹੋਣ ਵਾਲੇ ਨੁਕਸਾਨਾਂ ਪ੍ਰਤੀ ਕੀਤਾ ਜਾਗਰੂਕ
ਸੰਗਰੂਰ ਵਿਖੇ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਵਾਤਾਵਰਨ ਦੀ ਸੁਰੱਖਿਆ ਦੇ ਮੱਦੇਨਜ਼ਰ ਕਿਸਾਨਾਂ ਨੂੰ ਪਰਾਲੀ ਸਾੜਨ ਤੇ ਹੋਣ ਵਾਲੇ ਨੁਕਸਾਨਾਂ ਪ੍ਰਤੀ ਜਾਗਰੂਕ ਕੀਤਾ ਅਤੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ।